ਉਤਪਤ 20

ਅਤੇ ਅਬੀਮੇਲੇਕ ਨੇ ਅਬਰਾਹਾਮ ਨੂੰ ਪੁੱਛਿਆ, “ਤੇਰਾ ਅਜਿਹਾ ਕਰਨ ਦਾ ਕੀ ਕਾਰਨ ਸੀ?”

Genesis 20:10 (UKJV) And Abimelech said unto Abraham, What saw you, that you have done this thing?

8ਅਗਲੀ ਸਵੇਰ ਅਬੀਮੇਲੇਕ ਨੇ ਆਪਣੇ ਸਾਰੇ ਅਧਿਕਾਰੀਆਂ ਨੂੰ ਬੁਲਾਇਆ ਅਤੇ ਜਦੋਂ ਉਸ ਨੇ ਉਹਨਾਂ ਨੂੰ ਸਾਰੀ ਗੱਲ ਦੱਸੀ ਤਾਂ ਉਹ ਬਹੁਤ ਡਰ ਗਏ।

9ਤਦ ਅਬੀਮੇਲੇਕ ਨੇ ਅਬਰਾਹਾਮ ਨੂੰ ਅੰਦਰ ਬੁਲਾਇਆ ਅਤੇ ਆਖਿਆ, “ਤੂੰ ਸਾਡੇ ਨਾਲ ਕੀ ਕੀਤਾ ਹੈ? ਮੈਂ ਤੇਰਾ ਕੀ ਗਲਤ ਕੀਤਾ ਕਿ ਤੂੰ ਮੇਰੇ ਅਤੇ ਮੇਰੇ ਰਾਜ ਉੱਤੇ ਇੰਨਾ ਵੱਡਾ ਦੋਸ਼ ਲਿਆਇਆ ਹੈ? ਤੂੰ ਮੇਰੇ ਨਾਲ ਉਹ ਕੰਮ ਕੀਤਾ ਜੋ ਤੈਨੂੰ ਨਹੀਂ ਕਰਨਾ ਚਹੀਦਾ ਸੀ।”

10ਅਤੇ ਅਬੀਮੇਲੇਕ ਨੇ ਅਬਰਾਹਾਮ ਨੂੰ ਪੁੱਛਿਆ, “ਤੇਰਾ ਅਜਿਹਾ ਕਰਨ ਦਾ ਕੀ ਕਾਰਨ ਸੀ?”

11ਅਬਰਾਹਾਮ ਨੇ ਉੱਤਰ ਦਿੱਤਾ, “ਮੈਂ ਆਪਣੇ ਮਨ ਵਿੱਚ ਕਿਹਾ, ‘ਇਸ ਥਾਂ ਵਿੱਚ ਪਰਮੇਸ਼ਵਰ ਦਾ ਕੋਈ ਡਰ ਨਹੀਂ ਹੈ ਅਤੇ ਉਹ ਮੇਰੀ ਪਤਨੀ ਦੇ ਕਾਰਨ ਮੈਨੂੰ ਮਾਰ ਦੇਣਗੇ।’

12ਇਸ ਤੋਂ ਇਲਾਵਾ, ਉਹ ਸੱਚ-ਮੁੱਚ ਮੇਰੀ ਭੈਣ ਹੈ, ਉਹ ਮੇਰੇ ਪਿਤਾ ਦੀ ਧੀ ਹੈ, ਪਰ ਮੇਰੀ ਮਾਂ ਦੀ ਧੀ ਨਹੀਂ ਹੈ ਅਤੇ ਫਿਰ ਉਹ ਮੇਰੀ ਪਤਨੀ ਬਣ ਗਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.