ਉਤਪਤ 20

ਤਦ ਅਬੀਮੇਲੇਕ ਨੇ ਅਬਰਾਹਾਮ ਨੂੰ ਅੰਦਰ ਬੁਲਾਇਆ ਅਤੇ ਆਖਿਆ, “ਤੂੰ ਸਾਡੇ ਨਾਲ ਕੀ ਕੀਤਾ ਹੈ? ਮੈਂ ਤੇਰਾ ਕੀ ਗਲਤ ਕੀਤਾ ਕਿ ਤੂੰ ਮੇਰੇ ਅਤੇ ਮੇਰੇ ਰਾਜ ਉੱਤੇ ਇੰਨਾ ਵੱਡਾ ਦੋਸ਼ ਲਿਆਇਆ ਹੈ? ਤੂੰ ਮੇਰੇ ਨਾਲ ਉਹ ਕੰਮ ਕੀਤਾ ਜੋ ਤੈਨੂੰ ਨਹੀਂ ਕਰਨਾ ਚਹੀਦਾ ਸੀ।”

Genesis 20:9 (UKJV) Then Abimelech called Abraham, and said unto him, What have you done unto us? and what have I offended you, that you have brought on me and on my kingdom a great sin? you have done deeds unto me that ought not to be done.

7ਹੁਣ ਆਦਮੀ ਦੀ ਪਤਨੀ ਨੂੰ ਮੋੜ ਦੇ ਕਿਉਂ ਜੋ ਉਹ ਇੱਕ ਨਬੀ ਹੈ ਅਤੇ ਉਹ ਤੇਰੇ ਲਈ ਪ੍ਰਾਰਥਨਾ ਕਰੇਗਾ ਅਤੇ ਤੂੰ ਜੀਉਂਦਾ ਰਹੇਂਗਾ। ਪਰ ਜੇ ਤੂੰ ਉਸ ਨੂੰ ਵਾਪਸ ਨਹੀਂ ਕਰੇ, ਤਾਂ ਤੂੰ ਜਾਣ ਲੈ ਕੇ ਕਿ ਤੂੰ ਅਤੇ ਤੇਰੇ ਸਾਰੇ ਲੋਕ ਜ਼ਰੂਰ ਮਰਨਗੇ।”

8ਅਗਲੀ ਸਵੇਰ ਅਬੀਮੇਲੇਕ ਨੇ ਆਪਣੇ ਸਾਰੇ ਅਧਿਕਾਰੀਆਂ ਨੂੰ ਬੁਲਾਇਆ ਅਤੇ ਜਦੋਂ ਉਸ ਨੇ ਉਹਨਾਂ ਨੂੰ ਸਾਰੀ ਗੱਲ ਦੱਸੀ ਤਾਂ ਉਹ ਬਹੁਤ ਡਰ ਗਏ।

9ਤਦ ਅਬੀਮੇਲੇਕ ਨੇ ਅਬਰਾਹਾਮ ਨੂੰ ਅੰਦਰ ਬੁਲਾਇਆ ਅਤੇ ਆਖਿਆ, “ਤੂੰ ਸਾਡੇ ਨਾਲ ਕੀ ਕੀਤਾ ਹੈ? ਮੈਂ ਤੇਰਾ ਕੀ ਗਲਤ ਕੀਤਾ ਕਿ ਤੂੰ ਮੇਰੇ ਅਤੇ ਮੇਰੇ ਰਾਜ ਉੱਤੇ ਇੰਨਾ ਵੱਡਾ ਦੋਸ਼ ਲਿਆਇਆ ਹੈ? ਤੂੰ ਮੇਰੇ ਨਾਲ ਉਹ ਕੰਮ ਕੀਤਾ ਜੋ ਤੈਨੂੰ ਨਹੀਂ ਕਰਨਾ ਚਹੀਦਾ ਸੀ।”

10ਅਤੇ ਅਬੀਮੇਲੇਕ ਨੇ ਅਬਰਾਹਾਮ ਨੂੰ ਪੁੱਛਿਆ, “ਤੇਰਾ ਅਜਿਹਾ ਕਰਨ ਦਾ ਕੀ ਕਾਰਨ ਸੀ?”

11ਅਬਰਾਹਾਮ ਨੇ ਉੱਤਰ ਦਿੱਤਾ, “ਮੈਂ ਆਪਣੇ ਮਨ ਵਿੱਚ ਕਿਹਾ, ‘ਇਸ ਥਾਂ ਵਿੱਚ ਪਰਮੇਸ਼ਵਰ ਦਾ ਕੋਈ ਡਰ ਨਹੀਂ ਹੈ ਅਤੇ ਉਹ ਮੇਰੀ ਪਤਨੀ ਦੇ ਕਾਰਨ ਮੈਨੂੰ ਮਾਰ ਦੇਣਗੇ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.