9ਜਦੋਂ ਉਹ ਉਸ ਥਾਂ ਪਹੁੰਚੇ ਜਿੱਥੇ ਪਰਮੇਸ਼ਵਰ ਨੇ ਉਸ ਨੂੰ ਦੱਸਿਆ ਸੀ, ਅਬਰਾਹਾਮ ਨੇ ਉੱਥੇ ਇੱਕ ਜਗਵੇਦੀ ਬਣਾਈ ਅਤੇ ਉਸ ਉੱਤੇ ਲੱਕੜਾਂ ਦਾ ਪ੍ਰਬੰਧ ਕੀਤਾ। ਉਸਨੇ ਆਪਣੇ ਪੁੱਤਰ ਇਸਹਾਕ ਨੂੰ ਬੰਨ੍ਹਿਆ ਅਤੇ ਉਸਨੂੰ ਜਗਵੇਦੀ ਉੱਤੇ ਲੱਕੜ ਦੇ ਉੱਪਰ ਰੱਖਿਆ।
10ਤਦ ਅਬਰਾਹਾਮ ਨੇ ਆਪਣਾ ਹੱਥ ਵਧਾ ਕੇ ਆਪਣੇ ਪੁੱਤਰ ਨੂੰ ਮਾਰਨ ਲਈ ਚਾਕੂ ਫੜ ਲਿਆ।
11ਪਰ ਯਾਹਵੇਹ ਦੇ ਦੂਤ ਨੇ ਸਵਰਗ ਤੋਂ ਉਸ ਨੂੰ ਪੁਕਾਰ ਕੇ ਆਖਿਆ, “ਅਬਰਾਹਾਮ! ਅਬਰਾਹਾਮ!” ਉਸਨੇ ਜਵਾਬ ਦਿੱਤਾ, “ਮੈਂ ਇੱਥੇ ਹਾਂ।”
12ਯਾਹਵੇਹ ਨੇ ਕਿਹਾ, “ਮੁੰਡੇ ਨੂੰ ਹੱਥ ਨਾ ਲਾ ਅਤੇ ਉਸ ਨਾਲ ਕੁਝ ਨਾ ਕਰ। ਹੁਣ ਮੈਂ ਜਾਣ ਗਿਆ ਹਾਂ ਕਿ ਤੂੰ ਪਰਮੇਸ਼ਵਰ ਤੋਂ ਡਰਦਾ ਹੈ, ਕਿਉਂਕਿ ਤੂੰ ਆਪਣੇ ਪੁੱਤਰ, ਆਪਣੇ ਇੱਕਲੌਤੇ ਪੁੱਤਰ ਦਾ ਵੀ ਸਰਫਾ ਨਹੀਂ ਕੀਤਾ।”
13ਅਬਰਾਹਾਮ ਨੇ ਆਪਣੀਆਂ ਅੱਖਾਂ ਉੱਪਰ ਚੁੱਕ ਕੇ ਵੇਖਿਆ, ਤਾਂ ਉਸਦੇ ਪਿੱਛੇ ਇੱਕ ਲੇਲਾ ਸੀ, ਜਿਸ ਦੇ ਸਿੰਗ ਝਾੜੀ ਵਿੱਚ ਫਸੇ ਹੋਏ ਸਨ। ਅਬਰਾਹਾਮ ਨੇ ਜਾ ਕੇ ਉਸ ਲੇਲੇ ਨੂੰ ਫੜ੍ਹ ਲਿਆਂ ਅਤੇ ਆਪਣੇ ਪੁੱਤਰ ਦੀ ਥਾਂ ਹੋਮ ਦੀ ਭੇਟ ਵਜੋਂ ਚੜ੍ਹਾ ਦਿੱਤਾ।