ਉਤਪਤ 22

ਅਬਰਾਹਾਮ ਨੇ ਆਪਣੀਆਂ ਅੱਖਾਂ ਉੱਪਰ ਚੁੱਕ ਕੇ ਵੇਖਿਆ, ਤਾਂ ਉਸਦੇ ਪਿੱਛੇ ਇੱਕ ਲੇਲਾ ਸੀ, ਜਿਸ ਦੇ ਸਿੰਗ ਝਾੜੀ ਵਿੱਚ ਫਸੇ ਹੋਏ ਸਨ। ਅਬਰਾਹਾਮ ਨੇ ਜਾ ਕੇ ਉਸ ਲੇਲੇ ਨੂੰ ਫੜ੍ਹ ਲਿਆਂ ਅਤੇ ਆਪਣੇ ਪੁੱਤਰ ਦੀ ਥਾਂ ਹੋਮ ਦੀ ਭੇਟ ਵਜੋਂ ਚੜ੍ਹਾ ਦਿੱਤਾ।

Genesis 22:13 (UKJV) And Abraham lifted up his eyes, and looked, and behold behind him a ram caught in a thicket by his horns: and Abraham went and took the ram, and offered him up for a burnt offering in the position of his son.

11ਪਰ ਯਾਹਵੇਹ ਦੇ ਦੂਤ ਨੇ ਸਵਰਗ ਤੋਂ ਉਸ ਨੂੰ ਪੁਕਾਰ ਕੇ ਆਖਿਆ, “ਅਬਰਾਹਾਮ! ਅਬਰਾਹਾਮ!” ਉਸਨੇ ਜਵਾਬ ਦਿੱਤਾ, “ਮੈਂ ਇੱਥੇ ਹਾਂ।”

12ਯਾਹਵੇਹ ਨੇ ਕਿਹਾ, “ਮੁੰਡੇ ਨੂੰ ਹੱਥ ਨਾ ਲਾ ਅਤੇ ਉਸ ਨਾਲ ਕੁਝ ਨਾ ਕਰ। ਹੁਣ ਮੈਂ ਜਾਣ ਗਿਆ ਹਾਂ ਕਿ ਤੂੰ ਪਰਮੇਸ਼ਵਰ ਤੋਂ ਡਰਦਾ ਹੈ, ਕਿਉਂਕਿ ਤੂੰ ਆਪਣੇ ਪੁੱਤਰ, ਆਪਣੇ ਇੱਕਲੌਤੇ ਪੁੱਤਰ ਦਾ ਵੀ ਸਰਫਾ ਨਹੀਂ ਕੀਤਾ।”

13ਅਬਰਾਹਾਮ ਨੇ ਆਪਣੀਆਂ ਅੱਖਾਂ ਉੱਪਰ ਚੁੱਕ ਕੇ ਵੇਖਿਆ, ਤਾਂ ਉਸਦੇ ਪਿੱਛੇ ਇੱਕ ਲੇਲਾ ਸੀ, ਜਿਸ ਦੇ ਸਿੰਗ ਝਾੜੀ ਵਿੱਚ ਫਸੇ ਹੋਏ ਸਨ। ਅਬਰਾਹਾਮ ਨੇ ਜਾ ਕੇ ਉਸ ਲੇਲੇ ਨੂੰ ਫੜ੍ਹ ਲਿਆਂ ਅਤੇ ਆਪਣੇ ਪੁੱਤਰ ਦੀ ਥਾਂ ਹੋਮ ਦੀ ਭੇਟ ਵਜੋਂ ਚੜ੍ਹਾ ਦਿੱਤਾ।

14ਇਸ ਲਈ ਅਬਰਾਹਾਮ ਨੇ ਉਸ ਥਾਂ ਦਾ ਨਾਮ ਯਾਹਵੇਹ ਯਿਰਹ ਰੱਖਿਆ, ਜਿਸ ਦਾ ਅਰਥ ਯਾਹਵੇਹ ਮੁਹੱਈਆ ਕਰਨ ਵਾਲਾ ਹੈ ਅਤੇ ਅੱਜ ਤੱਕ ਇਹ ਕਿਹਾ ਜਾਂਦਾ ਹੈ, “ਯਾਹਵੇਹ ਦੇ ਪਰਬਤ ਉੱਤੇ ਇਹ ਪ੍ਰਦਾਨ ਕੀਤਾ ਜਾਵੇਗਾ।”

15ਯਾਹਵੇਹ ਦੇ ਦੂਤ ਨੇ ਦੂਜੀ ਵਾਰ ਅਬਰਾਹਾਮ ਨੂੰ ਸਵਰਗ ਤੋਂ ਬੁਲਾਇਆ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.