7ਇਸਹਾਕ ਨੇ ਆਪਣੇ ਪਿਤਾ ਅਬਰਾਹਾਮ ਨੂੰ ਕਿਹਾ, “ਪਿਤਾ ਜੀ?” ਅਬਰਾਹਾਮ ਨੇ ਜਵਾਬ ਦਿੱਤਾ, “ਹਾਂ, ਮੇਰੇ ਪੁੱਤਰ?” ਇਸਹਾਕ ਨੇ ਕਿਹਾ, “ਅੱਗ ਅਤੇ ਲੱਕੜ ਇੱਥੇ ਹਨ, ਪਰ ਹੋਮ ਦੀ ਭੇਟ ਲਈ ਲੇਲਾ ਕਿੱਥੇ ਹੈ?”
8ਅਬਰਾਹਾਮ ਨੇ ਜਵਾਬ ਦਿੱਤਾ, “ਮੇਰੇ ਪੁੱਤਰ, ਪਰਮੇਸ਼ਵਰ ਖੁਦ ਹੋਮ ਦੀ ਭੇਟ ਲਈ ਲੇਲਾ ਪ੍ਰਦਾਨ ਕਰੇਗਾ।” ਅਤੇ ਉਹ ਦੋਵੇਂ ਇਕੱਠੇ ਤੁਰਦੇ ਗਏ।
9ਜਦੋਂ ਉਹ ਉਸ ਥਾਂ ਪਹੁੰਚੇ ਜਿੱਥੇ ਪਰਮੇਸ਼ਵਰ ਨੇ ਉਸ ਨੂੰ ਦੱਸਿਆ ਸੀ, ਅਬਰਾਹਾਮ ਨੇ ਉੱਥੇ ਇੱਕ ਜਗਵੇਦੀ ਬਣਾਈ ਅਤੇ ਉਸ ਉੱਤੇ ਲੱਕੜਾਂ ਦਾ ਪ੍ਰਬੰਧ ਕੀਤਾ। ਉਸਨੇ ਆਪਣੇ ਪੁੱਤਰ ਇਸਹਾਕ ਨੂੰ ਬੰਨ੍ਹਿਆ ਅਤੇ ਉਸਨੂੰ ਜਗਵੇਦੀ ਉੱਤੇ ਲੱਕੜ ਦੇ ਉੱਪਰ ਰੱਖਿਆ।
10ਤਦ ਅਬਰਾਹਾਮ ਨੇ ਆਪਣਾ ਹੱਥ ਵਧਾ ਕੇ ਆਪਣੇ ਪੁੱਤਰ ਨੂੰ ਮਾਰਨ ਲਈ ਚਾਕੂ ਫੜ ਲਿਆ।
11ਪਰ ਯਾਹਵੇਹ ਦੇ ਦੂਤ ਨੇ ਸਵਰਗ ਤੋਂ ਉਸ ਨੂੰ ਪੁਕਾਰ ਕੇ ਆਖਿਆ, “ਅਬਰਾਹਾਮ! ਅਬਰਾਹਾਮ!” ਉਸਨੇ ਜਵਾਬ ਦਿੱਤਾ, “ਮੈਂ ਇੱਥੇ ਹਾਂ।”