48ਅਤੇ ਮੈਂ ਆਪਣਾ ਸਿਰ ਝੁਕਾ ਕੇ ਯਾਹਵੇਹ ਅੱਗੇ ਮੱਥਾ ਟੇਕਿਆ ਅਤੇ ਮੈਂ ਯਾਹਵੇਹ, ਮੇਰੇ ਮਾਲਕ ਅਬਰਾਹਾਮ ਦੇ ਪਰਮੇਸ਼ਵਰ ਦੀ ਉਸਤਤ ਕੀਤੀ, ਜਿਸ ਨੇ ਮੈਨੂੰ ਮੇਰੇ ਮਾਲਕ ਦੇ ਭਰਾ ਦੀ ਪੋਤੀ ਨੂੰ ਉਸਦੇ ਪੁੱਤਰ ਲਈ ਪ੍ਰਾਪਤ ਕਰਨ ਲਈ ਸਹੀ ਰਸਤੇ ਉੱਤੇ ਲਿਆਇਆ ਸੀ।
49ਹੁਣ ਜੇਕਰ ਤੁਸੀਂ ਮੇਰੇ ਮਾਲਕ ਉੱਤੇ ਦਯਾ ਅਤੇ ਵਫ਼ਾਦਾਰੀ ਦਿਖਾਓਗੇ, ਤਾਂ ਮੈਨੂੰ ਦੱਸੋ ਅਤੇ ਜੇਕਰ ਨਹੀਂ, ਤਾਂ ਵੀ ਮੈਨੂੰ ਦੱਸੋ, ਤਾਂ ਜੋ ਮੈਂ ਜਾਣ ਸਕਾਂ ਕਿ ਕਿਸ ਰਾਹ ਨੂੰ ਮੁੜਨਾ ਹੈ।”
50ਲਾਬਾਨ ਅਤੇ ਬਥੂਏਲ ਨੇ ਉੱਤਰ ਦਿੱਤਾ, “ਇਹ ਯਾਹਵੇਹ ਵੱਲੋਂ ਹੈ, ਅਸੀਂ ਤੁਹਾਨੂੰ ਕਿਸੇ ਵੀ ਤਰੀਕੇ ਨਾਲ ਕੁਝ ਨਹੀਂ ਕਹਿ ਸਕਦੇ।
51ਇਹ ਰਿਬਕਾਹ ਹੈ, ਉਸਨੂੰ ਲੈ ਜਾ ਅਤੇ ਉਸਨੂੰ ਆਪਣੇ ਮਾਲਕ ਦੇ ਪੁੱਤਰ ਦੀ ਪਤਨੀ ਬਣਨ ਦਿਓ, ਜਿਵੇਂ ਕਿ ਯਾਹਵੇਹ ਨੇ ਕਿਹਾ ਹੈ।”
52ਜਦੋਂ ਅਬਰਾਹਾਮ ਦੇ ਨੌਕਰ ਨੇ ਉਹਨਾਂ ਦੀਆਂ ਗੱਲਾਂ ਸੁਣੀਆਂ, ਤਾਂ ਉਹ ਯਾਹਵੇਹ ਦੇ ਅੱਗੇ ਜ਼ਮੀਨ ਉੱਤੇ ਝੁਕ ਗਿਆ।