ਉਤਪਤ 25

ਇਸਹਾਕ ਨੇ ਆਪਣੀ ਪਤਨੀ ਲਈ ਯਾਹਵੇਹ ਅੱਗੇ ਪ੍ਰਾਰਥਨਾ ਕੀਤੀ ਕਿਉਂਕਿ ਉਹ ਬੇ-ਔਲਾਦ ਸੀ। ਯਾਹਵੇਹ ਨੇ ਉਸਦੀ ਪ੍ਰਾਰਥਨਾ ਦਾ ਜਵਾਬ ਦਿੱਤਾ, ਅਤੇ ਉਸਦੀ ਪਤਨੀ ਰਿਬਕਾਹ ਗਰਭਵਤੀ ਹੋ ਗਈ।

Genesis 25:21 (UKJV) And Isaac implored the LORD for his wife, because she was barren: and the LORD was implored of him, and Rebekah his wife conceived.

19ਇਹ ਅਬਰਾਹਾਮ ਦੇ ਪੁੱਤਰ ਇਸਹਾਕ ਦੇ ਪਰਿਵਾਰ-ਸਮੂਹ ਦਾ ਬਿਰਤਾਂਤ ਹੈ। ਅਬਰਾਹਾਮ ਇਸਹਾਕ ਦਾ ਪਿਤਾ ਬਣਿਆ,

20ਅਤੇ ਇਸਹਾਕ ਚਾਲੀ ਸਾਲਾਂ ਦਾ ਸੀ ਜਦੋਂ ਉਸ ਨੇ ਪਦਨ ਅਰਾਮ ਦੇ ਬਥੂਏਲ ਅਰਾਮੀ ਦੀ ਧੀ ਅਤੇ ਲਾਬਾਨ ਅਰਾਮੀ ਦੀ ਭੈਣ ਰਿਬਕਾਹ ਨਾਲ ਵਿਆਹ ਕੀਤਾ।

21ਇਸਹਾਕ ਨੇ ਆਪਣੀ ਪਤਨੀ ਲਈ ਯਾਹਵੇਹ ਅੱਗੇ ਪ੍ਰਾਰਥਨਾ ਕੀਤੀ ਕਿਉਂਕਿ ਉਹ ਬੇ-ਔਲਾਦ ਸੀ। ਯਾਹਵੇਹ ਨੇ ਉਸਦੀ ਪ੍ਰਾਰਥਨਾ ਦਾ ਜਵਾਬ ਦਿੱਤਾ, ਅਤੇ ਉਸਦੀ ਪਤਨੀ ਰਿਬਕਾਹ ਗਰਭਵਤੀ ਹੋ ਗਈ।

22ਬੱਚੇ ਉਸ ਦੀ ਕੁੱਖ ਵਿੱਚ ਇੱਕ-ਦੂਜੇ ਨਾਲ ਘੁਲਦੇ ਸਨ, ਤਦ ਉਸ ਨੇ ਆਖਿਆ, ਮੇਰੇ ਨਾਲ ਅਜਿਹਾ ਕਿਉਂ ਹੋ ਰਿਹਾ ਹੈ? ਇਸ ਲਈ ਫਿਰ ਉਹ ਯਾਹਵੇਹ ਕੋਲੋਂ ਪੁੱਛਣ ਗਈ।

23ਯਾਹਵੇਹ ਨੇ ਉਸ ਨੂੰ ਆਖਿਆ, “ਤੇਰੀ ਕੁੱਖ ਵਿੱਚ ਦੋ ਕੌਮਾਂ ਹਨ, ਅਤੇ ਤੇਰੇ ਅੰਦਰੋਂ ਦੋ ਕੌਮਾਂ ਅੱਡ ਹੋ ਜਾਣਗੀਆਂ। ਇੱਕ ਜਾਤੀ ਦੂਜੀ ਜਾਤੀ ਨਾਲੋਂ ਬਲਵਾਨ ਹੋਵੇਗੀ, ਅਤੇ ਵੱਡਾ ਪੁੱਤਰ ਛੋਟੇ ਪੁੱਤਰ ਦੀ ਸੇਵਾ ਕਰੇਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.