ਉਤਪਤ 25

ਬੱਚੇ ਉਸ ਦੀ ਕੁੱਖ ਵਿੱਚ ਇੱਕ-ਦੂਜੇ ਨਾਲ ਘੁਲਦੇ ਸਨ, ਤਦ ਉਸ ਨੇ ਆਖਿਆ, ਮੇਰੇ ਨਾਲ ਅਜਿਹਾ ਕਿਉਂ ਹੋ ਰਿਹਾ ਹੈ? ਇਸ ਲਈ ਫਿਰ ਉਹ ਯਾਹਵੇਹ ਕੋਲੋਂ ਪੁੱਛਣ ਗਈ।

Genesis 25:22 (UKJV) And the children struggled together within her; and she said, If it be so, why am I thus? And she went to enquire of the LORD.

20ਅਤੇ ਇਸਹਾਕ ਚਾਲੀ ਸਾਲਾਂ ਦਾ ਸੀ ਜਦੋਂ ਉਸ ਨੇ ਪਦਨ ਅਰਾਮ ਦੇ ਬਥੂਏਲ ਅਰਾਮੀ ਦੀ ਧੀ ਅਤੇ ਲਾਬਾਨ ਅਰਾਮੀ ਦੀ ਭੈਣ ਰਿਬਕਾਹ ਨਾਲ ਵਿਆਹ ਕੀਤਾ।

21ਇਸਹਾਕ ਨੇ ਆਪਣੀ ਪਤਨੀ ਲਈ ਯਾਹਵੇਹ ਅੱਗੇ ਪ੍ਰਾਰਥਨਾ ਕੀਤੀ ਕਿਉਂਕਿ ਉਹ ਬੇ-ਔਲਾਦ ਸੀ। ਯਾਹਵੇਹ ਨੇ ਉਸਦੀ ਪ੍ਰਾਰਥਨਾ ਦਾ ਜਵਾਬ ਦਿੱਤਾ, ਅਤੇ ਉਸਦੀ ਪਤਨੀ ਰਿਬਕਾਹ ਗਰਭਵਤੀ ਹੋ ਗਈ।

22ਬੱਚੇ ਉਸ ਦੀ ਕੁੱਖ ਵਿੱਚ ਇੱਕ-ਦੂਜੇ ਨਾਲ ਘੁਲਦੇ ਸਨ, ਤਦ ਉਸ ਨੇ ਆਖਿਆ, ਮੇਰੇ ਨਾਲ ਅਜਿਹਾ ਕਿਉਂ ਹੋ ਰਿਹਾ ਹੈ? ਇਸ ਲਈ ਫਿਰ ਉਹ ਯਾਹਵੇਹ ਕੋਲੋਂ ਪੁੱਛਣ ਗਈ।

23ਯਾਹਵੇਹ ਨੇ ਉਸ ਨੂੰ ਆਖਿਆ, “ਤੇਰੀ ਕੁੱਖ ਵਿੱਚ ਦੋ ਕੌਮਾਂ ਹਨ, ਅਤੇ ਤੇਰੇ ਅੰਦਰੋਂ ਦੋ ਕੌਮਾਂ ਅੱਡ ਹੋ ਜਾਣਗੀਆਂ। ਇੱਕ ਜਾਤੀ ਦੂਜੀ ਜਾਤੀ ਨਾਲੋਂ ਬਲਵਾਨ ਹੋਵੇਗੀ, ਅਤੇ ਵੱਡਾ ਪੁੱਤਰ ਛੋਟੇ ਪੁੱਤਰ ਦੀ ਸੇਵਾ ਕਰੇਗਾ।”

24ਜਦੋਂ ਉਸ ਦੇ ਜਨਮ ਦਾ ਸਮਾਂ ਆਇਆ ਤਾਂ ਉਸ ਦੀ ਕੁੱਖ ਵਿੱਚ ਦੋ ਜੁੜਵੇਂ ਬੱਚੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.