4ਮਿਦਯਾਨ ਦੇ ਪੁੱਤਰ ਏਫਾਹ, ਏਫਰ, ਹਨੋਕ, ਅਬੀਦਾ ਅਤੇ ਅਲਦਾਹ ਸਨ। ਇਹ ਸਾਰੇ ਕਤੂਰਾਹ ਦੇ ਉੱਤਰਾਧਿਕਾਰੀ ਸਨ।
5ਅਬਰਾਹਾਮ ਨੇ ਆਪਣਾ ਸਭ ਕੁਝ ਇਸਹਾਕ ਲਈ ਛੱਡ ਦਿੱਤਾ।
6ਪਰ ਜਦੋਂ ਅਬਰਾਹਾਮ ਜੀਉਂਦਾ ਸੀ ਤਾਂ ਉਸ ਨੇ ਆਪਣੀਆਂ ਰਖੇਲਾਂ ਦੇ ਪੁੱਤਰਾਂ ਨੂੰ ਤੋਹਫ਼ੇ ਦਿੱਤੇ ਅਤੇ ਉਹਨਾਂ ਨੂੰ ਆਪਣੇ ਪੁੱਤਰ ਇਸਹਾਕ ਤੋਂ ਪੂਰਬ ਦੇ ਦੇਸ਼ ਵਿੱਚ ਭੇਜ ਦਿੱਤਾ।
7ਅਬਰਾਹਾਮ ਇੱਕ ਸੌ ਪੰਝੱਤਰ ਸਾਲ ਜੀਉਂਦਾ ਰਿਹਾ।
8ਤਦ ਅਬਰਾਹਾਮ ਨੇ ਆਪਣੀ ਪੂਰੀ ਉਮਰ ਦਾ ਅਖੀਰੀ ਸਾਹ ਲਏ, ਤਾਂ ਉਹ ਆਪਣੀ ਪੂਰੀ ਉਮਰ ਭੋਗ ਕੇ ਮਰ ਗਿਆ ਅਤੇ ਉਹ ਆਪਣੇ ਲੋਕਾਂ ਵਿੱਚ ਜਾ ਮਿਲਿਆ।