ਉਤਪਤ 26

ਉਹ ਉੱਥੋਂ ਅੱਗੇ ਤੁਰਿਆ ਅਤੇ ਇੱਕ ਹੋਰ ਖੂਹ ਪੁੱਟਿਆ ਅਤੇ ਕਿਸੇ ਨੇ ਉਸ ਉੱਤੇ ਝਗੜਾ ਨਾ ਕੀਤਾ। ਉਸਨੇ ਇਸਦਾ ਨਾਮ ਰਹੋਬੋਥ ਰੱਖਿਆ, “ਹੁਣ ਯਾਹਵੇਹ ਨੇ ਸਾਨੂੰ ਚੌੜਾ ਸਥਾਨ ਦਿੱਤਾ ਹੈ ਅਤੇ ਅਸੀਂ ਇਸ ਧਰਤੀ ਵਿੱਚ ਫਲਾਂਗੇ।”

Genesis 26:22 (UKJV) And he removed from thence, and dug another well; and for that they strove not: and he called the name of it Rehoboth; and he said, For now the LORD has made room for us, and we shall be fruitful in the land.

20ਪਰ ਗਰਾਰ ਦੇ ਚਰਵਾਹਿਆਂ ਨੇ ਇਸਹਾਕ ਦੇ ਨਾਲ ਝਗੜਾ ਕੀਤਾ ਅਤੇ ਆਖਿਆ, ਪਾਣੀ ਸਾਡਾ ਹੈ! ਇਸ ਲਈ ਉਸ ਨੇ ਖੂਹ ਦਾ ਨਾਮ ਏਸੇਕ ਰੱਖਿਆ ਕਿਉਂਕਿ ਉਹ ਉਸ ਨਾਲ ਝਗੜਾ ਕਰਦੇ ਸਨ।

21ਤਦ ਉਹਨਾਂ ਨੇ ਇੱਕ ਹੋਰ ਖੂਹ ਪੁੱਟਿਆ ਪਰ ਉਸ ਉੱਤੇ ਵੀ ਝਗੜਾ ਕੀਤਾ ਅਤੇ ਤਦ ਉਹ ਨੇ ਉਸ ਖੂਹ ਦਾ ਨਾਮ ਸਿਟਨਾ ਰੱਖਿਆ।

22ਉਹ ਉੱਥੋਂ ਅੱਗੇ ਤੁਰਿਆ ਅਤੇ ਇੱਕ ਹੋਰ ਖੂਹ ਪੁੱਟਿਆ ਅਤੇ ਕਿਸੇ ਨੇ ਉਸ ਉੱਤੇ ਝਗੜਾ ਨਾ ਕੀਤਾ। ਉਸਨੇ ਇਸਦਾ ਨਾਮ ਰਹੋਬੋਥ ਰੱਖਿਆ, “ਹੁਣ ਯਾਹਵੇਹ ਨੇ ਸਾਨੂੰ ਚੌੜਾ ਸਥਾਨ ਦਿੱਤਾ ਹੈ ਅਤੇ ਅਸੀਂ ਇਸ ਧਰਤੀ ਵਿੱਚ ਫਲਾਂਗੇ।”

23ਉੱਥੋਂ ਉਹ ਬੇਰਸ਼ੇਬਾ ਨੂੰ ਗਿਆ।

24ਉਸ ਰਾਤ ਯਾਹਵੇਹ ਨੇ ਉਸ ਨੂੰ ਦਰਸ਼ਨ ਦਿੱਤਾ ਅਤੇ ਆਖਿਆ, “ਮੈਂ ਤੇਰੇ ਪਿਤਾ ਅਬਰਾਹਾਮ ਦਾ ਪਰਮੇਸ਼ਵਰ ਹਾਂ ਇਸ ਲਈ ਨਾ ਡਰ ਮੈਂ ਤੇਰੇ ਨਾਲ ਹਾਂ, ਮੈਂ ਤੈਨੂੰ ਅਸੀਸ ਦਿਆਂਗਾ ਅਤੇ ਆਪਣੇ ਸੇਵਕ ਅਬਰਾਹਾਮ ਦੀ ਖ਼ਾਤਰ ਤੇਰੀ ਔਲਾਦ ਦੀ ਗਿਣਤੀ ਵਧਾਵਾਂਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.