ਉਤਪਤ 26

ਇਸ ਦੇਸ਼ ਵਿੱਚ ਥੋੜਾ ਚਿਰ ਠਹਿਰੋ ਤਾਂ ਮੈਂ ਤੇਰੇ ਨਾਲ ਰਹਾਂਗਾ ਅਤੇ ਤੈਨੂੰ ਅਸੀਸ ਦਿਆਂਗਾ ਕਿਉਂ ਜੋ ਮੈਂ ਤੈਨੂੰ ਅਤੇ ਤੇਰੇ ਉੱਤਰਾਧਿਕਾਰੀਆਂ ਨੂੰ ਇਹ ਸਾਰੀ ਧਰਤੀ ਦਿਆਂਗਾ ਅਤੇ ਉਸ ਸਹੁੰ ਨੂੰ ਪੱਕਾ ਕਰਾਂਗਾ ਜਿਹੜੀ ਮੈਂ ਤੇਰੇ ਪਿਤਾ ਅਬਰਾਹਾਮ ਨਾਲ ਖਾਧੀ ਸੀ।

Genesis 26:3 (UKJV) Sojourn in this land, and I will be with you, and will bless you; for unto you, and unto your seed, I will give all these countries, and I will perform the oath which I swore unto Abraham your father;

1ਹੁਣ ਦੇਸ਼ ਵਿੱਚ ਕਾਲ ਪੈ ਗਿਆ, ਅਬਰਾਹਾਮ ਦੇ ਸਮੇਂ ਵਿੱਚ ਪਿਛਲੇ ਕਾਲ ਤੋਂ ਇਲਾਵਾ, ਅਤੇ ਇਸਹਾਕ ਗਰਾਰ ਵਿੱਚ ਫ਼ਲਿਸਤੀਆਂ ਦੇ ਰਾਜੇ ਅਬੀਮੇਲੇਕ ਕੋਲ ਗਿਆ।

2ਯਾਹਵੇਹ ਨੇ ਇਸਹਾਕ ਨੂੰ ਦਰਸ਼ਨ ਦੇ ਕੇ ਕਿਹਾ, “ਮਿਸਰ ਨੂੰ ਨਾ ਜਾਈਂ ਪਰ ਉਸ ਧਰਤੀ ਉੱਤੇ ਜਾਈਂ ਜਿੱਥੇ ਮੈਂ ਤੁਹਾਨੂੰ ਰਹਿਣ ਲਈ ਦੱਸਾਂਗਾ।

3ਇਸ ਦੇਸ਼ ਵਿੱਚ ਥੋੜਾ ਚਿਰ ਠਹਿਰੋ ਤਾਂ ਮੈਂ ਤੇਰੇ ਨਾਲ ਰਹਾਂਗਾ ਅਤੇ ਤੈਨੂੰ ਅਸੀਸ ਦਿਆਂਗਾ ਕਿਉਂ ਜੋ ਮੈਂ ਤੈਨੂੰ ਅਤੇ ਤੇਰੇ ਉੱਤਰਾਧਿਕਾਰੀਆਂ ਨੂੰ ਇਹ ਸਾਰੀ ਧਰਤੀ ਦਿਆਂਗਾ ਅਤੇ ਉਸ ਸਹੁੰ ਨੂੰ ਪੱਕਾ ਕਰਾਂਗਾ ਜਿਹੜੀ ਮੈਂ ਤੇਰੇ ਪਿਤਾ ਅਬਰਾਹਾਮ ਨਾਲ ਖਾਧੀ ਸੀ।

4ਮੈਂ ਤੇਰੀ ਸੰਤਾਨ ਨੂੰ ਅਕਾਸ਼ ਦੇ ਤਾਰਿਆਂ ਦੇ ਬਰਾਬਰ ਕਰ ਦਿਆਂਗਾ ਅਤੇ ਉਹਨਾਂ ਨੂੰ ਇਹ ਸਾਰੇ ਦੇਸ਼ ਦਿਆਂਗਾ ਅਤੇ ਤੇਰੀ ਸੰਤਾਨ ਦੇ ਕਾਰਨ ਧਰਤੀ ਦੀਆਂ ਸਾਰੀਆਂ ਕੌਮਾਂ ਮੁਬਾਰਕ ਹੋਣਗੀਆਂ,

5ਕਿਉਂਕਿ ਅਬਰਾਹਾਮ ਨੇ ਮੇਰੀ ਆਗਿਆ ਮੰਨੀ ਅਤੇ ਉਹ ਸਭ ਕੁਝ ਕੀਤਾ ਜੋ ਮੈਂ ਚਾਹੁੰਦਾ ਸੀ, ਉਹ ਮੇਰੇ ਹੁਕਮਾਂ ਅਤੇ ਮੇਰੀਆਂ ਹਿਦਾਇਤਾਂ ਦੀ ਪਾਲਣਾ ਕਰਦਾ ਸੀ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.