ਉਤਪਤ 26

ਜਦੋਂ ਇਸਹਾਕ ਨੂੰ ਉੱਥੇ ਰਹਿੰਦੇ ਹੋਏ ਬਹੁਤ ਦਿਨ ਬੀਤ ਗਏ ਤਾਂ ਫ਼ਲਿਸਤੀਆਂ ਦੇ ਰਾਜੇ ਅਬੀਮੇਲੇਕ ਨੇ ਖਿੜਕੀ ਵਿੱਚੋਂ ਹੇਠਾਂ ਤੱਕਿਆ ਅਤੇ ਇਸਹਾਕ ਨੂੰ ਆਪਣੀ ਪਤਨੀ ਰਿਬਕਾਹ ਨੂੰ ਪਿਆਰ ਕਰਦੇ ਵੇਖਿਆ।

Genesis 26:8 (UKJV) And it came to pass, when he had been there a long time, that Abimelech king of the Philistines looked out at a window, and saw, and, behold, Isaac was sporting with Rebekah his wife.

6ਇਸ ਲਈ ਇਸਹਾਕ ਗਰਾਰ ਵਿੱਚ ਰਿਹਾ।

7ਜਦੋਂ ਉਸ ਸਥਾਨ ਦੇ ਮਨੁੱਖਾਂ ਨੇ ਉਸ ਤੋਂ ਉਸ ਦੀ ਪਤਨੀ ਬਾਰੇ ਪੁੱਛਿਆ, ਤਾਂ ਉਸ ਨੇ ਕਿਹਾ, “ਇਹ ਮੇਰੀ ਭੈਣ ਹੈ,” ਕਿਉਂਕਿ ਉਹ ਇਹ ਕਹਿਣ ਤੋਂ ਡਰਦਾ ਸੀ, “ਉਹ ਮੇਰੀ ਪਤਨੀ ਹੈ।” ਉਸਨੇ ਸੋਚਿਆ, “ਇਸ ਸਥਾਨ ਦੇ ਲੋਕ ਸ਼ਾਇਦ ਰਿਬਕਾਹ ਦੇ ਕਾਰਨ ਮੈਨੂੰ ਮਾਰ ਦੇਣਗੇ, ਕਿਉਂਕਿ ਉਹ ਵੇਖਣ ਵਿੱਚ ਸੋਹਣੀ ਸੀ।”

8ਜਦੋਂ ਇਸਹਾਕ ਨੂੰ ਉੱਥੇ ਰਹਿੰਦੇ ਹੋਏ ਬਹੁਤ ਦਿਨ ਬੀਤ ਗਏ ਤਾਂ ਫ਼ਲਿਸਤੀਆਂ ਦੇ ਰਾਜੇ ਅਬੀਮੇਲੇਕ ਨੇ ਖਿੜਕੀ ਵਿੱਚੋਂ ਹੇਠਾਂ ਤੱਕਿਆ ਅਤੇ ਇਸਹਾਕ ਨੂੰ ਆਪਣੀ ਪਤਨੀ ਰਿਬਕਾਹ ਨੂੰ ਪਿਆਰ ਕਰਦੇ ਵੇਖਿਆ।

9ਤਾਂ ਅਬੀਮੇਲੇਕ ਨੇ ਇਸਹਾਕ ਨੂੰ ਸੱਦ ਕੇ ਕਿਹਾ, “ਉਹ ਸੱਚ-ਮੁੱਚ ਤੇਰੀ ਪਤਨੀ ਹੈ! ਤੂੰ ਕਿਉਂ ਕਿਹਾ, ‘ਉਹ ਮੇਰੀ ਭੈਣ ਹੈ?’ ” ਇਸਹਾਕ ਨੇ ਉਸ ਨੂੰ ਉੱਤਰ ਦਿੱਤਾ, “ਕਿਉਂਕਿ ਮੈਂ ਸੋਚਿਆ, ਕਿਤੇ ਮੈਂ ਉਹ ਦੇ ਕਾਰਨ ਮਰ ਨਾ ਜਾਂਵਾਂ।”

10ਤਦ ਅਬੀਮੇਲੇਕ ਨੇ ਆਖਿਆ, “ਤੂੰ ਸਾਡੇ ਨਾਲ ਇਹ ਕੀ ਕੀਤਾ ਹੈ? ਹੋ ਸਕਦਾ ਹੈ ਕਿ ਇੱਕ ਆਦਮੀ ਤੇਰੀ ਪਤਨੀ ਨਾਲ ਲੇਟਦਾ, ਅਤੇ ਤੂੰ ਸਾਨੂੰ ਵੀ ਪਾਪ ਦਾ ਭਾਗੀ ਬਣਾਉਂਦਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.