ਉਤਪਤ 27

ਜਦੋਂ ਇਸਹਾਕ ਬੁੱਢਾ ਹੋ ਗਿਆ ਅਤੇ ਉਸ ਦੀਆਂ ਅੱਖਾਂ ਇੰਨੀਆਂ ਕਮਜ਼ੋਰ ਹੋ ਗਈਆਂ ਕਿ ਉਹ ਦੇਖ ਨਹੀਂ ਸਕਦਾ ਸੀ, ਤਾਂ ਉਸ ਨੇ ਆਪਣੇ ਵੱਡੇ ਪੁੱਤਰ ਏਸਾਓ ਨੂੰ ਬੁਲਾਇਆ ਅਤੇ ਉਸ ਨੂੰ ਕਿਹਾ, “ਮੇਰੇ ਪੁੱਤਰ।” ਉਸਨੇ ਜਵਾਬ ਦਿੱਤਾ, “ਮੈਂ ਇੱਥੇ ਹਾਂ।”

Genesis 27:1 (UKJV) And it came to pass, that when Isaac was old, and his eyes were dim, so that he could not see, he called Esau his eldest son, and said unto him, My son: and he said unto him, Behold, here am I.

1ਜਦੋਂ ਇਸਹਾਕ ਬੁੱਢਾ ਹੋ ਗਿਆ ਅਤੇ ਉਸ ਦੀਆਂ ਅੱਖਾਂ ਇੰਨੀਆਂ ਕਮਜ਼ੋਰ ਹੋ ਗਈਆਂ ਕਿ ਉਹ ਦੇਖ ਨਹੀਂ ਸਕਦਾ ਸੀ, ਤਾਂ ਉਸ ਨੇ ਆਪਣੇ ਵੱਡੇ ਪੁੱਤਰ ਏਸਾਓ ਨੂੰ ਬੁਲਾਇਆ ਅਤੇ ਉਸ ਨੂੰ ਕਿਹਾ, “ਮੇਰੇ ਪੁੱਤਰ।” ਉਸਨੇ ਜਵਾਬ ਦਿੱਤਾ, “ਮੈਂ ਇੱਥੇ ਹਾਂ।”

2ਇਸਹਾਕ ਨੇ ਆਖਿਆ, “ਮੈਂ ਹੁਣ ਬੁੱਢਾ ਹੋ ਗਿਆ ਹਾਂ ਅਤੇ ਮੈਂ ਆਪਣੀ ਮੌਤ ਦਾ ਦਿਨ ਨਹੀਂ ਜਾਣਦਾ।

3ਤਾਂ ਹੁਣ ਆਪਣਾ ਸ਼ਸਤਰ ਅਰਥਾਤ, ਆਪਣਾ ਤਰਕਸ਼ ਅਤੇ ਧਨੁਸ਼ ਲੈ, ਅਤੇ ਮੈਦਾਨ ਵਿੱਚ ਜਾ ਕੇ ਮੇਰੇ ਸ਼ਿਕਾਰ ਮਾਰ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.