ਉਤਪਤ 27

ਯਾਕੋਬ ਆਪਣੇ ਪਿਤਾ ਇਸਹਾਕ ਦੇ ਨੇੜੇ ਗਿਆ ਅਤੇ ਉਸ ਨੇ ਉਸ ਨੂੰ ਛੂਹ ਕੇ ਕਿਹਾ, ਆਵਾਜ਼ ਤਾਂ ਯਾਕੋਬ ਦੀ ਹੈ ਪਰ ਹੱਥ ਏਸਾਓ ਦੇ ਹੱਥ ਹਨ।

Genesis 27:22 (UKJV) And Jacob went near unto Isaac his father; and he felt him, and said, The voice is Jacob's voice, but the hands are the hands of Esau.

20ਇਸਹਾਕ ਨੇ ਆਪਣੇ ਪੁੱਤਰ ਨੂੰ ਪੁੱਛਿਆ, “ਮੇਰੇ ਪੁੱਤਰ, ਤੈਨੂੰ ਇਹ ਇੰਨੀ ਜਲਦੀ ਕਿਵੇਂ ਲੱਭਿਆ?” ਉਸਨੇ ਜਵਾਬ ਦਿੱਤਾ, “ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਮੈਨੂੰ ਸਫਲਤਾ ਦਿੱਤੀ।”

21ਤਦ ਇਸਹਾਕ ਨੇ ਯਾਕੋਬ ਨੂੰ ਆਖਿਆ, ਨੇੜੇ ਆ ਤਾਂ ਜੋ ਮੈਂ ਤੈਨੂੰ ਛੂਹ ਕੇ ਜਾਣ ਸਕਾਂ ਕਿ ਤੂੰ ਸੱਚ-ਮੁੱਚ ਮੇਰਾ ਪੁੱਤਰ ਏਸਾਓ ਹੈ ਜਾਂ ਨਹੀਂ।

22ਯਾਕੋਬ ਆਪਣੇ ਪਿਤਾ ਇਸਹਾਕ ਦੇ ਨੇੜੇ ਗਿਆ ਅਤੇ ਉਸ ਨੇ ਉਸ ਨੂੰ ਛੂਹ ਕੇ ਕਿਹਾ, ਆਵਾਜ਼ ਤਾਂ ਯਾਕੋਬ ਦੀ ਹੈ ਪਰ ਹੱਥ ਏਸਾਓ ਦੇ ਹੱਥ ਹਨ।

23ਉਸ ਨੇ ਉਹ ਨੂੰ ਨਾ ਪਛਾਣਿਆ ਕਿਉਂ ਜੋ ਉਹ ਦੇ ਹੱਥ ਉਹ ਦੇ ਭਰਾ ਏਸਾਓ ਦੇ ਹੱਥਾਂ ਵਰਗੇ ਸਨ, ਇਸ ਲਈ ਉਹ ਉਸਨੂੰ ਅਸੀਸ ਦੇਣ ਲਈ ਅੱਗੇ ਵੱਧਿਆ।

24ਉਸ ਨੇ ਫਿਰ ਪੁੱਛਿਆ, “ਕੀ ਤੂੰ ਸੱਚ-ਮੁੱਚ ਮੇਰਾ ਪੁੱਤਰ ਏਸਾਓ ਹੈ?” ਉਸਨੇ ਜਵਾਬ ਦਿੱਤਾ, “ਮੈਂ ਹੀ ਹਾਂ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.