21ਤਦ ਇਸਹਾਕ ਨੇ ਯਾਕੋਬ ਨੂੰ ਆਖਿਆ, ਨੇੜੇ ਆ ਤਾਂ ਜੋ ਮੈਂ ਤੈਨੂੰ ਛੂਹ ਕੇ ਜਾਣ ਸਕਾਂ ਕਿ ਤੂੰ ਸੱਚ-ਮੁੱਚ ਮੇਰਾ ਪੁੱਤਰ ਏਸਾਓ ਹੈ ਜਾਂ ਨਹੀਂ।
22ਯਾਕੋਬ ਆਪਣੇ ਪਿਤਾ ਇਸਹਾਕ ਦੇ ਨੇੜੇ ਗਿਆ ਅਤੇ ਉਸ ਨੇ ਉਸ ਨੂੰ ਛੂਹ ਕੇ ਕਿਹਾ, ਆਵਾਜ਼ ਤਾਂ ਯਾਕੋਬ ਦੀ ਹੈ ਪਰ ਹੱਥ ਏਸਾਓ ਦੇ ਹੱਥ ਹਨ।
23ਉਸ ਨੇ ਉਹ ਨੂੰ ਨਾ ਪਛਾਣਿਆ ਕਿਉਂ ਜੋ ਉਹ ਦੇ ਹੱਥ ਉਹ ਦੇ ਭਰਾ ਏਸਾਓ ਦੇ ਹੱਥਾਂ ਵਰਗੇ ਸਨ, ਇਸ ਲਈ ਉਹ ਉਸਨੂੰ ਅਸੀਸ ਦੇਣ ਲਈ ਅੱਗੇ ਵੱਧਿਆ।
24ਉਸ ਨੇ ਫਿਰ ਪੁੱਛਿਆ, “ਕੀ ਤੂੰ ਸੱਚ-ਮੁੱਚ ਮੇਰਾ ਪੁੱਤਰ ਏਸਾਓ ਹੈ?” ਉਸਨੇ ਜਵਾਬ ਦਿੱਤਾ, “ਮੈਂ ਹੀ ਹਾਂ।”
25ਤਦ ਉਸ ਨੇ ਆਖਿਆ, ਹੇ ਮੇਰੇ ਪੁੱਤਰ, ਆਪਣੇ ਸ਼ਿਕਾਰ ਨੂੰ ਮੇਰੇ ਕੋਲ ਲਿਆ ਤਾਂ ਜੋ ਮੈਂ ਤੈਨੂੰ ਬਰਕਤ ਦੇ ਸਕਾਂ। ਯਾਕੋਬ ਉਸ ਕੋਲ ਲਿਆਇਆ, ਉਸ ਨੇ ਖਾਧਾ ਅਤੇ ਉਹ ਕੁਝ ਦਾਖ਼ਰਸ ਵੀ ਲਿਆਇਆ ਅਤੇ ਇਸਹਾਕ ਨੇ ਪੀਤੀ।