ਉਤਪਤ 27

ਕੌਮਾਂ ਤੇਰੀ ਸੇਵਾ ਕਰਨ ਅਤੇ ਲੋਕ ਤੇਰੇ ਅੱਗੇ ਝੁੱਕਣ। ਤੂੰ ਆਪਣੇ ਭਰਾਵਾਂ ਉੱਤੇ ਸਰਦਾਰ ਹੋਵੇ, ਅਤੇ ਤੇਰੀ ਮਾਤਾ ਦੇ ਪੁੱਤਰ ਤੇਰੇ ਅੱਗੇ ਝੁੱਕਣ। ਜਿਹੜਾ ਤੈਨੂੰ ਸਰਾਪ ਦੇਵੇ ਉਹ ਸਰਾਪੀ ਹੋਵੇ ਅਤੇ ਜਿਹੜਾ ਤੈਨੂੰ ਬਰਕਤ ਦੇਵੇ ਉਹ ਮੁਬਾਰਕ ਹੋਵੇ।”

Genesis 27:29 (UKJV) Let people serve you, and nations bow down to you: be lord over your brethren, and let your mother's sons bow down to you: cursed be every one that curses you, and blessed be he that blesses you.

27ਤਾਂ ਉਹ ਉਸ ਕੋਲ ਗਿਆ ਅਤੇ ਉਸ ਨੂੰ ਚੁੰਮਿਆ। ਜਦੋਂ ਇਸਹਾਕ ਨੇ ਆਪਣੇ ਕੱਪੜਿਆਂ ਦੀ ਸੁਗੰਧ ਸੁੰਘੀ, ਤਾਂ ਉਸਨੇ ਉਸਨੂੰ ਬਰਕਤ ਦਿੱਤੀ ਅਤੇ ਕਿਹਾ, “ਆਹ, ਮੇਰੇ ਪੁੱਤਰ ਦੀ ਸੁਗੰਧ ਖੇਤ ਦੀ ਸੁਗੰਧ ਵਰਗੀ ਹੈ ਜਿਸ ਨੂੰ ਯਾਹਵੇਹ ਨੇ ਬਰਕਤ ਦਿੱਤੀ ਹੈ।

28ਪਰਮੇਸ਼ਵਰ ਤੁਹਾਨੂੰ ਅਕਾਸ਼ ਦੀ ਤ੍ਰੇਲ ਅਤੇ ਧਰਤੀ ਦੀ ਅਮੀਰੀ ਦੇਵੇ, ਬਹੁਤ ਸਾਰਾ ਅਨਾਜ ਅਤੇ ਦਾਖ਼ਰਸ ਦੀ ਭਰਪੂਰੀ ਤੋਂ ਬਰਕਤ ਦੇਵੇ।

29ਕੌਮਾਂ ਤੇਰੀ ਸੇਵਾ ਕਰਨ ਅਤੇ ਲੋਕ ਤੇਰੇ ਅੱਗੇ ਝੁੱਕਣ। ਤੂੰ ਆਪਣੇ ਭਰਾਵਾਂ ਉੱਤੇ ਸਰਦਾਰ ਹੋਵੇ, ਅਤੇ ਤੇਰੀ ਮਾਤਾ ਦੇ ਪੁੱਤਰ ਤੇਰੇ ਅੱਗੇ ਝੁੱਕਣ। ਜਿਹੜਾ ਤੈਨੂੰ ਸਰਾਪ ਦੇਵੇ ਉਹ ਸਰਾਪੀ ਹੋਵੇ ਅਤੇ ਜਿਹੜਾ ਤੈਨੂੰ ਬਰਕਤ ਦੇਵੇ ਉਹ ਮੁਬਾਰਕ ਹੋਵੇ।”

30ਜਦੋਂ ਇਸਹਾਕ ਨੇ ਉਸ ਨੂੰ ਅਸੀਸ ਦੇ ਦਿੱਤੀ ਅਤੇ ਯਾਕੋਬ ਆਪਣੇ ਪਿਤਾ ਇਸਹਾਕ ਕੋਲੋਂ ਬਾਹਰ ਨਿੱਕਲਿਆ ਹੀ ਸੀ ਕਿ ਉਸ ਦਾ ਭਰਾ ਏਸਾਓ ਸ਼ਿਕਾਰ ਤੋਂ ਆਇਆ।

31ਉਸ ਨੇ ਵੀ ਸੁਆਦਲਾ ਭੋਜਨ ਤਿਆਰ ਕੀਤਾ ਅਤੇ ਆਪਣੇ ਪਿਤਾ ਕੋਲ ਲਿਆਇਆ। ਤਦ ਉਸ ਨੇ ਉਸ ਨੂੰ ਕਿਹਾ, “ਮੇਰੇ ਪਿਤਾ ਜੀ, ਕਿਰਪਾ ਕਰਕੇ ਬੈਠੋ ਆਪਣੇ ਪੁੱਤਰ ਦੇ ਸ਼ਿਕਾਰ ਵਿੱਚੋਂ ਖਾਓ ਤਾਂ ਜੋ ਤੁਸੀਂ ਮੈਨੂੰ ਬਰਕਤ ਦਿਓ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.