28ਪਰਮੇਸ਼ਵਰ ਤੁਹਾਨੂੰ ਅਕਾਸ਼ ਦੀ ਤ੍ਰੇਲ ਅਤੇ ਧਰਤੀ ਦੀ ਅਮੀਰੀ ਦੇਵੇ, ਬਹੁਤ ਸਾਰਾ ਅਨਾਜ ਅਤੇ ਦਾਖ਼ਰਸ ਦੀ ਭਰਪੂਰੀ ਤੋਂ ਬਰਕਤ ਦੇਵੇ।
29ਕੌਮਾਂ ਤੇਰੀ ਸੇਵਾ ਕਰਨ ਅਤੇ ਲੋਕ ਤੇਰੇ ਅੱਗੇ ਝੁੱਕਣ। ਤੂੰ ਆਪਣੇ ਭਰਾਵਾਂ ਉੱਤੇ ਸਰਦਾਰ ਹੋਵੇ, ਅਤੇ ਤੇਰੀ ਮਾਤਾ ਦੇ ਪੁੱਤਰ ਤੇਰੇ ਅੱਗੇ ਝੁੱਕਣ। ਜਿਹੜਾ ਤੈਨੂੰ ਸਰਾਪ ਦੇਵੇ ਉਹ ਸਰਾਪੀ ਹੋਵੇ ਅਤੇ ਜਿਹੜਾ ਤੈਨੂੰ ਬਰਕਤ ਦੇਵੇ ਉਹ ਮੁਬਾਰਕ ਹੋਵੇ।”
30ਜਦੋਂ ਇਸਹਾਕ ਨੇ ਉਸ ਨੂੰ ਅਸੀਸ ਦੇ ਦਿੱਤੀ ਅਤੇ ਯਾਕੋਬ ਆਪਣੇ ਪਿਤਾ ਇਸਹਾਕ ਕੋਲੋਂ ਬਾਹਰ ਨਿੱਕਲਿਆ ਹੀ ਸੀ ਕਿ ਉਸ ਦਾ ਭਰਾ ਏਸਾਓ ਸ਼ਿਕਾਰ ਤੋਂ ਆਇਆ।
31ਉਸ ਨੇ ਵੀ ਸੁਆਦਲਾ ਭੋਜਨ ਤਿਆਰ ਕੀਤਾ ਅਤੇ ਆਪਣੇ ਪਿਤਾ ਕੋਲ ਲਿਆਇਆ। ਤਦ ਉਸ ਨੇ ਉਸ ਨੂੰ ਕਿਹਾ, “ਮੇਰੇ ਪਿਤਾ ਜੀ, ਕਿਰਪਾ ਕਰਕੇ ਬੈਠੋ ਆਪਣੇ ਪੁੱਤਰ ਦੇ ਸ਼ਿਕਾਰ ਵਿੱਚੋਂ ਖਾਓ ਤਾਂ ਜੋ ਤੁਸੀਂ ਮੈਨੂੰ ਬਰਕਤ ਦਿਓ।”
32ਉਸ ਦੇ ਪਿਤਾ ਇਸਹਾਕ ਨੇ ਉਸ ਨੂੰ ਪੁੱਛਿਆ, ਤੂੰ ਕੌਣ ਹੈ? ਉਸਨੇ ਜਵਾਬ ਦਿੱਤਾ, “ਮੈਂ ਤੇਰਾ ਪੁੱਤਰ ਹਾਂ, ਤੇਰਾ ਜੇਠਾ ਪੁੱਤਰ ਏਸਾਓ।”