8ਤਦ ਏਸਾਓ ਨੂੰ ਅਹਿਸਾਸ ਹੋਇਆ ਕਿ ਉਸ ਦੇ ਪਿਤਾ ਇਸਹਾਕ ਨੂੰ ਕਨਾਨੀ ਔਰਤਾਂ ਕਿੰਨੀਆਂ ਬੁਰੀਆਂ ਲੱਗਦੀਆ ਸਨ।
9ਇਸ ਲਈ ਏਸਾਓ ਇਸਮਾਏਲ ਕੋਲ ਗਿਆ ਅਤੇ ਉਸ ਨੇ ਨਬਾਯੋਥ ਦੀ ਭੈਣ ਅਤੇ ਅਬਰਾਹਾਮ ਦੇ ਪੁੱਤਰ ਇਸਮਾਏਲ ਦੀ ਧੀ ਮਹਲਥ ਨੂੰ ਆਪਣੇ ਨਾਲ ਲੈ ਆਇਆ ਆਪਣੀਆਂ ਦੂਜੀਆਂ ਪਤਨੀਆਂ ਦੇ ਨਾਲ ਰਲਾ ਲਿਆ।
10ਯਾਕੋਬ ਨੇ ਬੇਰਸ਼ੇਬਾ ਛੱਡ ਦਿੱਤਾ ਅਤੇ ਹਾਰਾਨ ਨੂੰ ਚੱਲ ਪਿਆ।
11ਜਦੋਂ ਉਹ ਕਿਸੇ ਥਾਂ ਪਹੁੰਚਿਆ ਤਾਂ ਉਹ ਰਾਤ ਲਈ ਰੁਕ ਗਿਆ ਕਿਉਂਕਿ ਸੂਰਜ ਡੁੱਬ ਗਿਆ ਸੀ। ਉੱਥੇ ਇੱਕ ਪੱਥਰ ਲੈ ਕੇ ਉਸ ਨੇ ਆਪਣੇ ਸਿਰ ਹੇਠਾਂ ਰੱਖ ਲਿਆ ਅਤੇ ਸੌਣ ਲਈ ਲੇਟ ਗਿਆ।
12ਉਸ ਨੇ ਇੱਕ ਸੁਪਨਾ ਵੇਖਿਆ ਜਿਸ ਵਿੱਚ ਉਸ ਨੇ ਇੱਕ ਪੌੜੀ ਧਰਤੀ ਉੱਤੇ ਟਿਕੀ ਹੋਈ ਵੇਖੀ ਜਿਸ ਦੀ ਸਿਖਰ ਅਕਾਸ਼ ਤੱਕ ਸੀ ਅਤੇ ਪਰਮੇਸ਼ਵਰ ਦੇ ਦੂਤ ਉਸ ਉੱਤੇ ਚੜ੍ਹਦੇ ਅਤੇ ਉੱਤਰਦੇ ਸਨ।