ਉਤਪਤ 28

ਉਹ ਤੈਨੂੰ ਅਤੇ ਤੇਰੀ ਸੰਤਾਨ ਨੂੰ ਅਬਰਾਹਾਮ ਨੂੰ ਦਿੱਤੀ ਹੋਈ ਬਰਕਤ ਦੇਵੇ ਤਾਂ ਜੋ ਤੁਸੀਂ ਉਸ ਧਰਤੀ ਉੱਤੇ ਕਬਜ਼ਾ ਕਰ ਸਕੋ ਜਿੱਥੇ ਤੁਸੀਂ ਹੁਣ ਪਰਦੇਸੀ ਹੋ ਕੇ ਰਹਿ ਰਹੇ ਹੋ, ਜਿਹੜੀ ਧਰਤੀ ਪਰਮੇਸ਼ਵਰ ਨੇ ਅਬਰਾਹਾਮ ਨੂੰ ਦਿੱਤੀ ਸੀ।”

Genesis 28:4 (UKJV) And give you the blessing of Abraham, to you, and to your seed with you; that you may inherit the land wherein you are a stranger, which God gave unto Abraham.

2ਉੱਠ ਪਦਨ ਅਰਾਮ ਨੂੰ ਆਪਣੇ ਨਾਨੇ ਬਥੂਏਲ ਦੇ ਘਰ ਜਾ। ਉੱਥੇ ਆਪਣੇ ਲਈ ਆਪਣੀ ਮਾਤਾ ਦੇ ਭਰਾ ਲਾਬਾਨ ਦੀਆਂ ਧੀਆਂ ਵਿੱਚੋਂ ਇੱਕ ਨਾਲ ਵਿਆਹ ਕਰ ਲੈ।

3ਸਰਵਸ਼ਕਤੀਮਾਨ ਪਰਮੇਸ਼ਵਰ ਤੈਨੂੰ ਅਸੀਸ ਦੇਵੇ ਅਤੇ ਤੈਨੂੰ ਫਲਦਾਇਕ ਬਣਾਵੇ ਅਤੇ ਤੇਰੀ ਗਿਣਤੀ ਵਿੱਚ ਵਾਧਾ ਕਰੇ ਜਦੋਂ ਤੱਕ ਤੁਸੀਂ ਲੋਕਾਂ ਦਾ ਸਮੂਹ ਨਹੀਂ ਬਣ ਜਾਂਦੇ।

4ਉਹ ਤੈਨੂੰ ਅਤੇ ਤੇਰੀ ਸੰਤਾਨ ਨੂੰ ਅਬਰਾਹਾਮ ਨੂੰ ਦਿੱਤੀ ਹੋਈ ਬਰਕਤ ਦੇਵੇ ਤਾਂ ਜੋ ਤੁਸੀਂ ਉਸ ਧਰਤੀ ਉੱਤੇ ਕਬਜ਼ਾ ਕਰ ਸਕੋ ਜਿੱਥੇ ਤੁਸੀਂ ਹੁਣ ਪਰਦੇਸੀ ਹੋ ਕੇ ਰਹਿ ਰਹੇ ਹੋ, ਜਿਹੜੀ ਧਰਤੀ ਪਰਮੇਸ਼ਵਰ ਨੇ ਅਬਰਾਹਾਮ ਨੂੰ ਦਿੱਤੀ ਸੀ।”

5ਤਦ ਇਸਹਾਕ ਨੇ ਯਾਕੋਬ ਨੂੰ ਆਪਣੇ ਰਾਹ ਵਿੱਚ ਭੇਜਿਆ ਅਤੇ ਉਹ ਪਦਨ ਅਰਾਮ ਵਿੱਚ ਅਰਾਮੀ ਬਥੂਏਲ ਦੇ ਪੁੱਤਰ ਲਾਬਾਨ ਕੋਲ ਗਿਆ ਜੋ ਰਿਬਕਾਹ ਦਾ ਭਰਾ ਸੀ ਜੋ ਯਾਕੋਬ ਅਤੇ ਏਸਾਓ ਦੀ ਮਾਤਾ ਸੀ।

6ਹੁਣ ਏਸਾਓ ਨੂੰ ਪਤਾ ਲੱਗਾ ਕਿ ਇਸਹਾਕ ਨੇ ਯਾਕੋਬ ਨੂੰ ਬਰਕਤ ਦਿੱਤੀ ਸੀ ਅਤੇ ਉਸ ਨੂੰ ਉੱਥੋਂ ਪਤਨੀ ਲੈਣ ਲਈ ਪਦਨ ਅਰਾਮ ਵਿੱਚ ਭੇਜਿਆ ਸੀ ਅਤੇ ਜਦੋਂ ਉਸ ਨੇ ਉਸ ਨੂੰ ਬਰਕਤ ਦਿੱਤੀ ਤਾਂ ਉਸ ਨੇ ਉਸ ਨੂੰ ਹੁਕਮ ਦਿੱਤਾ, “ਕਿਸੇ ਕਨਾਨੀ ਔਰਤ ਨਾਲ ਵਿਆਹ ਨਾ ਕਰੀਂ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.