5ਤਦ ਇਸਹਾਕ ਨੇ ਯਾਕੋਬ ਨੂੰ ਆਪਣੇ ਰਾਹ ਵਿੱਚ ਭੇਜਿਆ ਅਤੇ ਉਹ ਪਦਨ ਅਰਾਮ ਵਿੱਚ ਅਰਾਮੀ ਬਥੂਏਲ ਦੇ ਪੁੱਤਰ ਲਾਬਾਨ ਕੋਲ ਗਿਆ ਜੋ ਰਿਬਕਾਹ ਦਾ ਭਰਾ ਸੀ ਜੋ ਯਾਕੋਬ ਅਤੇ ਏਸਾਓ ਦੀ ਮਾਤਾ ਸੀ।
6ਹੁਣ ਏਸਾਓ ਨੂੰ ਪਤਾ ਲੱਗਾ ਕਿ ਇਸਹਾਕ ਨੇ ਯਾਕੋਬ ਨੂੰ ਬਰਕਤ ਦਿੱਤੀ ਸੀ ਅਤੇ ਉਸ ਨੂੰ ਉੱਥੋਂ ਪਤਨੀ ਲੈਣ ਲਈ ਪਦਨ ਅਰਾਮ ਵਿੱਚ ਭੇਜਿਆ ਸੀ ਅਤੇ ਜਦੋਂ ਉਸ ਨੇ ਉਸ ਨੂੰ ਬਰਕਤ ਦਿੱਤੀ ਤਾਂ ਉਸ ਨੇ ਉਸ ਨੂੰ ਹੁਕਮ ਦਿੱਤਾ, “ਕਿਸੇ ਕਨਾਨੀ ਔਰਤ ਨਾਲ ਵਿਆਹ ਨਾ ਕਰੀਂ।”
7ਅਤੇ ਯਾਕੋਬ ਨੇ ਆਪਣੇ ਮਾਤਾ-ਪਿਤਾ ਦਾ ਕਹਿਣਾ ਮੰਨ ਲਿਆ ਅਤੇ ਪਦਨ ਅਰਾਮ ਨੂੰ ਚਲਾ ਗਿਆ।
8ਤਦ ਏਸਾਓ ਨੂੰ ਅਹਿਸਾਸ ਹੋਇਆ ਕਿ ਉਸ ਦੇ ਪਿਤਾ ਇਸਹਾਕ ਨੂੰ ਕਨਾਨੀ ਔਰਤਾਂ ਕਿੰਨੀਆਂ ਬੁਰੀਆਂ ਲੱਗਦੀਆ ਸਨ।
9ਇਸ ਲਈ ਏਸਾਓ ਇਸਮਾਏਲ ਕੋਲ ਗਿਆ ਅਤੇ ਉਸ ਨੇ ਨਬਾਯੋਥ ਦੀ ਭੈਣ ਅਤੇ ਅਬਰਾਹਾਮ ਦੇ ਪੁੱਤਰ ਇਸਮਾਏਲ ਦੀ ਧੀ ਮਹਲਥ ਨੂੰ ਆਪਣੇ ਨਾਲ ਲੈ ਆਇਆ ਆਪਣੀਆਂ ਦੂਜੀਆਂ ਪਤਨੀਆਂ ਦੇ ਨਾਲ ਰਲਾ ਲਿਆ।