8ਉਹਨਾਂ ਨੇ ਉੱਤਰ ਦਿੱਤਾ, “ਅਸੀਂ ਨਹੀਂ ਕਰ ਸਕਦੇ ਜਦੋਂ ਤੱਕ ਸਾਰੇ ਇੱਜੜ ਇਕੱਠੇ ਨਾ ਹੋ ਜਾਣ ਅਤੇ ਪੱਥਰ ਨੂੰ ਖੂਹ ਦੇ ਮੂੰਹ ਤੋਂ ਹਟਾ ਦਿੱਤਾ ਜਾਵੇ। ਫਿਰ ਅਸੀਂ ਭੇਡਾਂ ਨੂੰ ਪਾਣੀ ਪਿਲਾ ਸਕਦੇ ਹਾਂ।”
9ਜਦੋਂ ਉਹ ਅਜੇ ਉਹਨਾਂ ਨਾਲ ਗੱਲਾਂ ਕਰ ਰਿਹਾ ਸੀ ਤਾਂ ਰਾਖ਼ੇਲ ਆਪਣੇ ਪਿਤਾ ਦੀਆਂ ਭੇਡਾਂ ਨਾਲ ਆਈ ਕਿਉਂ ਜੋ ਉਹ ਇੱਕ ਆਜੜੀ ਸੀ।
10ਜਦੋਂ ਯਾਕੋਬ ਨੇ ਆਪਣੇ ਚਾਚੇ ਲਾਬਾਨ ਦੀ ਧੀ ਰਾਖ਼ੇਲ ਅਤੇ ਲਾਬਾਨ ਦੀਆਂ ਭੇਡਾਂ ਨੂੰ ਵੇਖਿਆ ਤਾਂ ਉਸ ਨੇ ਪਾਰ ਜਾ ਕੇ ਪੱਥਰ ਨੂੰ ਖੂਹ ਦੇ ਮੂੰਹ ਤੋਂ ਹਟਾ ਦਿੱਤਾ ਅਤੇ ਆਪਣੇ ਚਾਚੇ ਦੀਆਂ ਭੇਡਾਂ ਨੂੰ ਪਾਣੀ ਪਿਲਾਇਆ।
11ਤਦ ਯਾਕੋਬ ਨੇ ਰਾਖ਼ੇਲ ਨੂੰ ਚੁੰਮਿਆ ਅਤੇ ਉੱਚੀ-ਉੱਚੀ ਰੋਣ ਲੱਗਾ।
12ਯਾਕੋਬ ਨੇ ਰਾਖ਼ੇਲ ਨੂੰ ਦੱਸਿਆ ਸੀ ਕਿ ਉਹ ਉਸ ਦੇ ਪਿਤਾ ਦਾ ਰਿਸ਼ਤੇਦਾਰ ਅਤੇ ਰਿਬਕਾਹ ਦਾ ਪੁੱਤਰ ਸੀ। ਇਸ ਲਈ ਉਸ ਨੇ ਭੱਜ ਕੇ ਆਪਣੇ ਪਿਤਾ ਨੂੰ ਦੱਸਿਆ।