ਉਤਪਤ 29

ਯਾਕੋਬ ਨੇ ਰਾਖ਼ੇਲ ਨੂੰ ਦੱਸਿਆ ਸੀ ਕਿ ਉਹ ਉਸ ਦੇ ਪਿਤਾ ਦਾ ਰਿਸ਼ਤੇਦਾਰ ਅਤੇ ਰਿਬਕਾਹ ਦਾ ਪੁੱਤਰ ਸੀ। ਇਸ ਲਈ ਉਸ ਨੇ ਭੱਜ ਕੇ ਆਪਣੇ ਪਿਤਾ ਨੂੰ ਦੱਸਿਆ।

Genesis 29:12 (UKJV) And Jacob told Rachel that he was her father's brother, and that he was Rebekah's son: and she ran and told her father.

10ਜਦੋਂ ਯਾਕੋਬ ਨੇ ਆਪਣੇ ਚਾਚੇ ਲਾਬਾਨ ਦੀ ਧੀ ਰਾਖ਼ੇਲ ਅਤੇ ਲਾਬਾਨ ਦੀਆਂ ਭੇਡਾਂ ਨੂੰ ਵੇਖਿਆ ਤਾਂ ਉਸ ਨੇ ਪਾਰ ਜਾ ਕੇ ਪੱਥਰ ਨੂੰ ਖੂਹ ਦੇ ਮੂੰਹ ਤੋਂ ਹਟਾ ਦਿੱਤਾ ਅਤੇ ਆਪਣੇ ਚਾਚੇ ਦੀਆਂ ਭੇਡਾਂ ਨੂੰ ਪਾਣੀ ਪਿਲਾਇਆ।

11ਤਦ ਯਾਕੋਬ ਨੇ ਰਾਖ਼ੇਲ ਨੂੰ ਚੁੰਮਿਆ ਅਤੇ ਉੱਚੀ-ਉੱਚੀ ਰੋਣ ਲੱਗਾ।

12ਯਾਕੋਬ ਨੇ ਰਾਖ਼ੇਲ ਨੂੰ ਦੱਸਿਆ ਸੀ ਕਿ ਉਹ ਉਸ ਦੇ ਪਿਤਾ ਦਾ ਰਿਸ਼ਤੇਦਾਰ ਅਤੇ ਰਿਬਕਾਹ ਦਾ ਪੁੱਤਰ ਸੀ। ਇਸ ਲਈ ਉਸ ਨੇ ਭੱਜ ਕੇ ਆਪਣੇ ਪਿਤਾ ਨੂੰ ਦੱਸਿਆ।

13ਜਿਵੇਂ ਹੀ ਲਾਬਾਨ ਨੇ ਆਪਣੀ ਭੈਣ ਦੇ ਪੁੱਤਰ ਯਾਕੋਬ ਦੀ ਖ਼ਬਰ ਸੁਣੀ ਤਾਂ ਉਹ ਉਸ ਨੂੰ ਮਿਲਣ ਲਈ ਕਾਹਲਾ ਹੋਇਆ। ਉਸ ਨੇ ਉਸ ਨੂੰ ਗਲੇ ਲਾਇਆ ਅਤੇ ਚੁੰਮਿਆ ਅਤੇ ਉਸ ਨੂੰ ਆਪਣੇ ਘਰ ਲੈ ਆਇਆ ਅਤੇ ਉੱਥੇ ਯਾਕੋਬ ਨੇ ਉਸ ਨੂੰ ਇਹ ਸਾਰੀਆਂ ਗੱਲਾਂ ਦੱਸੀਆਂ।

14ਤਦ ਲਾਬਾਨ ਨੇ ਉਹ ਨੂੰ ਆਖਿਆ, ਤੂੰ ਮੇਰਾ ਆਪਣਾ ਮਾਸ ਅਤੇ ਲਹੂ ਹੈ। ਯਾਕੋਬ ਇੱਕ ਪੂਰਾ ਮਹੀਨਾ ਉਸ ਦੇ ਨਾਲ ਰਿਹਾ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.