ਉਤਪਤ 29

ਪਰ ਜਦੋਂ ਸ਼ਾਮ ਹੋਈ ਤਾਂ ਉਹ ਆਪਣੀ ਧੀ ਲੇਆਹ ਨੂੰ ਲੈ ਕੇ ਯਾਕੋਬ ਕੋਲ ਲੈ ਆਇਆ ਅਤੇ ਯਾਕੋਬ ਨੇ ਉਸ ਨਾਲ ਪਿਆਰ ਕੀਤਾ।

Genesis 29:23 (UKJV) And it came to pass in the evening, that he took Leah his daughter, and brought her to him; and he went in unto her.

21ਤਦ ਯਾਕੋਬ ਨੇ ਲਾਬਾਨ ਨੂੰ ਆਖਿਆ, ਮੇਰੀ ਪਤਨੀ ਮੈਨੂੰ ਦੇ, ਕਿਉ ਮੇਰਾ ਸਮਾਂ ਪੂਰਾ ਹੋ ਗਿਆ ਹੈ ਅਤੇ ਮੈਂ ਉਸ ਨਾਲ ਵਿਆਹ ਕਰਨਾ ਚਾਹੁੰਦਾ ਹਾਂ।

22ਸੋ ਲਾਬਾਨ ਨੇ ਉੱਥੋਂ ਦੇ ਸਾਰੇ ਲੋਕਾਂ ਨੂੰ ਇਕੱਠਾ ਕੀਤਾ ਅਤੇ ਵਿਆਹ ਦੀ ਦਾਵਤ ਦਿੱਤੀ।

23ਪਰ ਜਦੋਂ ਸ਼ਾਮ ਹੋਈ ਤਾਂ ਉਹ ਆਪਣੀ ਧੀ ਲੇਆਹ ਨੂੰ ਲੈ ਕੇ ਯਾਕੋਬ ਕੋਲ ਲੈ ਆਇਆ ਅਤੇ ਯਾਕੋਬ ਨੇ ਉਸ ਨਾਲ ਪਿਆਰ ਕੀਤਾ।

24ਅਤੇ ਲਾਬਾਨ ਨੇ ਆਪਣੀ ਦਾਸੀ ਜ਼ਿਲਫ਼ਾਹ ਨੂੰ ਆਪਣੀ ਧੀ ਲੇਆਹ ਦਾ ਸੇਵਾਦਾਰ ਬਣਾ ਦਿੱਤਾ।

25ਜਦੋਂ ਸਵੇਰ ਹੋਈ ਤਾਂ ਉੱਥੇ ਲੇਆਹ ਸੀ! ਤਾਂ ਯਾਕੋਬ ਨੇ ਲਾਬਾਨ ਨੂੰ ਆਖਿਆ, “ਤੂੰ ਮੇਰੇ ਨਾਲ ਇਹ ਕੀ ਕੀਤਾ ਹੈ? ਕੀ ਮੈਂ ਰਾਖ਼ੇਲ ਲਈ ਤੇਰੀ ਸੇਵਾ ਨਹੀਂ ਕੀਤੀ? ਤੂੰ ਮੈਨੂੰ ਕਿਉਂ ਧੋਖਾ ਦਿੱਤਾ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.