ਉਤਪਤ 29

ਉਸ ਨੇ ਕਿਹਾ, “ਵੇਖੋ, ਸੂਰਜ ਅਜੇ ਵੀ ਉੱਚਾ ਹੈ। ਇਹ ਇੱਜੜਾਂ ਦੇ ਇਕੱਠੇ ਹੋਣ ਦਾ ਸਮਾਂ ਨਹੀਂ ਹੈ। ਭੇਡਾਂ ਨੂੰ ਪਾਣੀ ਪਿਲਾਓ ਅਤੇ ਉਹਨਾਂ ਨੂੰ ਚਰਾਉਣ ਲਈ ਵਾਪਸ ਲੈ ਜਾਓ।”

Genesis 29:7 (UKJV) And he said, Lo, it is yet high day, neither is it time that the cattle should be gathered together: water all of you the sheep, and go and feed them.

5ਉਸ ਨੇ ਉਹਨਾਂ ਨੂੰ ਕਿਹਾ, ਕੀ ਤੁਸੀਂ ਨਾਹੋਰ ਦੇ ਪੋਤੇ ਲਾਬਾਨ ਨੂੰ ਜਾਣਦੇ ਹੋ? ਉਹਨਾਂ ਨੇ ਜਵਾਬ ਦਿੱਤਾ, “ਹਾਂ, ਅਸੀਂ ਉਸਨੂੰ ਜਾਣਦੇ ਹਾਂ।”

6ਤਦ ਯਾਕੋਬ ਨੇ ਉਹਨਾਂ ਨੂੰ ਪੁੱਛਿਆ, ਕੀ ਉਹ ਠੀਕ ਹੈ? ਉਹਨਾਂ ਨੇ ਕਿਹਾ, “ਹਾਂ ਉਹ ਠੀਕ ਹੈ ਅਤੇ ਇੱਥੇ ਉਸਦੀ ਧੀ ਰਾਖ਼ੇਲ ਭੇਡਾਂ ਲੈ ਕੇ ਆ ਰਹੀ ਹੈ।”

7ਉਸ ਨੇ ਕਿਹਾ, “ਵੇਖੋ, ਸੂਰਜ ਅਜੇ ਵੀ ਉੱਚਾ ਹੈ। ਇਹ ਇੱਜੜਾਂ ਦੇ ਇਕੱਠੇ ਹੋਣ ਦਾ ਸਮਾਂ ਨਹੀਂ ਹੈ। ਭੇਡਾਂ ਨੂੰ ਪਾਣੀ ਪਿਲਾਓ ਅਤੇ ਉਹਨਾਂ ਨੂੰ ਚਰਾਉਣ ਲਈ ਵਾਪਸ ਲੈ ਜਾਓ।”

8ਉਹਨਾਂ ਨੇ ਉੱਤਰ ਦਿੱਤਾ, “ਅਸੀਂ ਨਹੀਂ ਕਰ ਸਕਦੇ ਜਦੋਂ ਤੱਕ ਸਾਰੇ ਇੱਜੜ ਇਕੱਠੇ ਨਾ ਹੋ ਜਾਣ ਅਤੇ ਪੱਥਰ ਨੂੰ ਖੂਹ ਦੇ ਮੂੰਹ ਤੋਂ ਹਟਾ ਦਿੱਤਾ ਜਾਵੇ। ਫਿਰ ਅਸੀਂ ਭੇਡਾਂ ਨੂੰ ਪਾਣੀ ਪਿਲਾ ਸਕਦੇ ਹਾਂ।”

9ਜਦੋਂ ਉਹ ਅਜੇ ਉਹਨਾਂ ਨਾਲ ਗੱਲਾਂ ਕਰ ਰਿਹਾ ਸੀ ਤਾਂ ਰਾਖ਼ੇਲ ਆਪਣੇ ਪਿਤਾ ਦੀਆਂ ਭੇਡਾਂ ਨਾਲ ਆਈ ਕਿਉਂ ਜੋ ਉਹ ਇੱਕ ਆਜੜੀ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.