ਉਤਪਤ 3

ਅਤੇ ਯਾਹਵੇਹ ਪਰਮੇਸ਼ਵਰ ਨੇ ਆਖਿਆ, “ਉਹ ਮਨੁੱਖ ਹੁਣ ਸਾਡੇ ਵਿੱਚੋਂ ਇੱਕ ਵਰਗਾ ਹੋ ਗਿਆ ਹੈ, ਭਲੇ ਬੁਰੇ ਦੀ ਸਮਝ ਹੈ ਅਤੇ ਹੁਣ ਅਜਿਹਾ ਨਾ ਹੋਵੇ ਕਿ ਉਹ ਆਪਣਾ ਹੱਥ ਵਧਾ ਕੇ ਜੀਵਨ ਦੇ ਰੁੱਖ ਦਾ ਫਲ ਵੀ ਖਾ ਲਵੇ ਅਤੇ ਸਦਾ ਜੀਉਂਦਾ ਰਹੇ।”

Genesis 3:22 (UKJV) And the LORD God said, Behold, the man is become as one of us, to know good and evil: and now, lest he put forth his hand, and take also of the tree of life, and eat, and live for ever:

20ਆਦਮ ਨੇ ਆਪਣੀ ਪਤਨੀ ਦਾ ਨਾਮ ਹੱਵਾਹ ਰੱਖਿਆ, ਕਿਉਂ ਜੋ ਉਹ ਸਾਰੇ ਜੀਉਂਦਿਆਂ ਦੀ ਪਹਿਲੀ ਮਾਂ ਹੋਈ।

21ਯਾਹਵੇਹ ਪਰਮੇਸ਼ਵਰ ਨੇ ਆਦਮ ਅਤੇ ਉਸਦੀ ਪਤਨੀ ਲਈ ਚਮੜੀ ਦੇ ਕੱਪੜੇ ਬਣਾਏ ਅਤੇ ਉਹਨਾਂ ਨੂੰ ਪਹਿਨਾਇਆ।

22ਅਤੇ ਯਾਹਵੇਹ ਪਰਮੇਸ਼ਵਰ ਨੇ ਆਖਿਆ, “ਉਹ ਮਨੁੱਖ ਹੁਣ ਸਾਡੇ ਵਿੱਚੋਂ ਇੱਕ ਵਰਗਾ ਹੋ ਗਿਆ ਹੈ, ਭਲੇ ਬੁਰੇ ਦੀ ਸਮਝ ਹੈ ਅਤੇ ਹੁਣ ਅਜਿਹਾ ਨਾ ਹੋਵੇ ਕਿ ਉਹ ਆਪਣਾ ਹੱਥ ਵਧਾ ਕੇ ਜੀਵਨ ਦੇ ਰੁੱਖ ਦਾ ਫਲ ਵੀ ਖਾ ਲਵੇ ਅਤੇ ਸਦਾ ਜੀਉਂਦਾ ਰਹੇ।”

23ਇਸ ਲਈ ਯਾਹਵੇਹ ਪਰਮੇਸ਼ਵਰ ਨੇ ਉਸਨੂੰ ਅਦਨ ਦੇ ਬਾਗ਼ ਵਿੱਚੋਂ ਬਾਹਰ ਕੱਢ ਦਿੱਤਾ ਤਾਂ ਜੋ ਉਹ ਜ਼ਮੀਨ ਦਾ ਕੰਮ ਕਰੇ ਜਿੱਥੋਂ ਉਸਨੂੰ ਰਚਿਆ ਗਿਆ ਸੀ।

24ਜਦੋਂ ਉਸ ਨੇ ਮਨੁੱਖ ਨੂੰ ਬਾਹਰ ਕੱਢ ਦਿੱਤਾ, ਉਸ ਨੇ ਅਦਨ ਦੇ ਬਾਗ਼ ਦੇ ਪੂਰਬ ਵਾਲੇ ਪਾਸੇ ਕਰੂਬੀਮ ਅਤੇ ਇੱਕ ਬਲਦੀ ਤਲਵਾਰ ਨੂੰ ਜੀਵਨ ਦੇ ਰੁੱਖ ਦੇ ਰਾਹ ਦੀ ਰਾਖੀ ਕਰਨ ਲਈ ਅੱਗੇ-ਪਿੱਛੇ ਚਮਕਾਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.