32ਮੈਂ ਅੱਜ ਤੇਰੇ ਸਾਰੇ ਇੱਜੜ ਦੇ ਵਿੱਚੋਂ ਦੀ ਲੰਘ ਕੇ ਭੇਡਾਂ ਵਿੱਚੋਂ ਜਿੰਨ੍ਹੀਆਂ ਚਿਤਲੀਆਂ ਅਤੇ ਡੱਬੀਆਂ ਹੋਣ ਅਤੇ ਜੋ ਭੇਡਾਂ ਕਾਲੀਆਂ ਹੋਣ ਬੱਕਰੀਆਂ ਵਿੱਚੋਂ ਵੀ ਜਿੰਨ੍ਹੀਆਂ ਡੱਬੀਆਂ ਅਤੇ ਚਿਤਲੀਆਂ ਹੋਣ ਉਨ੍ਹਾਂ ਨੂੰ ਕੱਢਾਂਗਾ ਅਤੇ ਓਹ ਮੇਰੀ ਮਜ਼ਦੂਰੀ ਹੋਣਗੀਆਂ।
33ਅਤੇ ਮੇਰੀ ਇਮਾਨਦਾਰੀ ਭਵਿੱਖ ਵਿੱਚ ਮੇਰੇ ਲਈ ਗਵਾਹੀ ਦੇਵੇਗੀ, ਜਦ ਤੂੰ ਮੇਰੇ ਸਨਮੁੱਖ ਮੇਰੀ ਮਜ਼ਦੂਰੀ ਦੇਣ ਲਈ ਆਵੇਗਾ ਤਾਂ ਬੱਕਰੀਆਂ ਵਿੱਚੋਂ ਹਰ ਇੱਕ ਜਿਹੜੀ ਚਿਤਲੀ ਅਤੇ ਡੱਬੀ ਅਤੇ ਭੇਡਾਂ ਵਿੱਚ ਕਾਲੀ ਨਾ ਹੋਵੇ, ਉਹ ਮੇਰੇ ਕੋਲੋ ਨਾ ਮਿਲੇ ਤਾਂ ਚੋਰੀ ਦੀ ਹੋਵੇਗੀ।”
34ਲਾਬਾਨ ਨੇ ਕਿਹਾ, “ਮੈਂ ਸਹਿਮਤ ਹਾਂ। ਜਿਵੇਂ ਤੂੰ ਕਿਹਾ ਹੈ, ਉਸੇ ਤਰ੍ਹਾਂ ਹੋਣ ਦਿਓ।”
35ਉਸ ਨੇ ਉਸੇ ਦਿਨ ਸਾਰੇ ਧਾਰੀ ਵਾਲੇ ਅਤੇ ਡੱਬੇ ਬੱਕਰੇ ਅਤੇ ਸਾਰੀਆਂ ਚਿਤਲੀਆਂ ਅਤੇ ਡੱਬੀਆਂ ਬੱਕਰੀਆਂ ਅਰਥਾਤ ਜਿਸ ਕਿਸੇ ਵਿੱਚ ਸਫ਼ੇਦੀ ਸੀ ਅਤੇ ਭੇਡਾਂ ਵਿੱਚੋਂ ਜਿੰਨੀਆਂ ਕਾਲੀਆਂ ਸਨ, ਸਭ ਨੂੰ ਕੱਢਿਆ ਅਤੇ ਆਪਣੇ ਪੁੱਤਰਾਂ ਦੇ ਹੱਥਾਂ ਵਿੱਚ ਦਿੱਤਾ।
36ਤਦ ਉਸ ਨੇ ਆਪਣੇ ਅਤੇ ਯਾਕੋਬ ਦੇ ਵਿੱਚ ਤਿੰਨ ਦਿਨਾਂ ਦਾ ਸਫ਼ਰ ਤੈਅ ਕੀਤਾ ਅਤੇ ਯਾਕੋਬ ਲਾਬਾਨ ਦੇ ਬਾਕੀ ਇੱਜੜਾਂ ਨੂੰ ਚਾਰਦਾ ਰਿਹਾ।