ਉਤਪਤ 30

ਤਦ ਯਾਕੋਬ ਨੇ ਹਰੇ ਸਫੇਦੇ ਅਤੇ ਬਦਾਮ ਅਤੇ ਸਰੂ ਦੀਆਂ ਟਾਹਣੀਆਂ ਲੈ ਕੇ ਉਹਨਾਂ ਉੱਤੇ ਅਜਿਹੀਆਂ ਧਾਰੀਆਂ ਪਾਈਆਂ ਕਿ ਉਹਨਾਂ ਦੀ ਸਫ਼ੇਦੀ ਦਿੱਸਣ ਲੱਗ ਪਈ।

Genesis 30:37 (UKJV) And Jacob took him rods of green poplar, and of the hazel and chestnut tree; and stripped white strakes in them, and made the white appear which was in the rods.

35ਉਸ ਨੇ ਉਸੇ ਦਿਨ ਸਾਰੇ ਧਾਰੀ ਵਾਲੇ ਅਤੇ ਡੱਬੇ ਬੱਕਰੇ ਅਤੇ ਸਾਰੀਆਂ ਚਿਤਲੀਆਂ ਅਤੇ ਡੱਬੀਆਂ ਬੱਕਰੀਆਂ ਅਰਥਾਤ ਜਿਸ ਕਿਸੇ ਵਿੱਚ ਸਫ਼ੇਦੀ ਸੀ ਅਤੇ ਭੇਡਾਂ ਵਿੱਚੋਂ ਜਿੰਨੀਆਂ ਕਾਲੀਆਂ ਸਨ, ਸਭ ਨੂੰ ਕੱਢਿਆ ਅਤੇ ਆਪਣੇ ਪੁੱਤਰਾਂ ਦੇ ਹੱਥਾਂ ਵਿੱਚ ਦਿੱਤਾ।

36ਤਦ ਉਸ ਨੇ ਆਪਣੇ ਅਤੇ ਯਾਕੋਬ ਦੇ ਵਿੱਚ ਤਿੰਨ ਦਿਨਾਂ ਦਾ ਸਫ਼ਰ ਤੈਅ ਕੀਤਾ ਅਤੇ ਯਾਕੋਬ ਲਾਬਾਨ ਦੇ ਬਾਕੀ ਇੱਜੜਾਂ ਨੂੰ ਚਾਰਦਾ ਰਿਹਾ।

37ਤਦ ਯਾਕੋਬ ਨੇ ਹਰੇ ਸਫੇਦੇ ਅਤੇ ਬਦਾਮ ਅਤੇ ਸਰੂ ਦੀਆਂ ਟਾਹਣੀਆਂ ਲੈ ਕੇ ਉਹਨਾਂ ਉੱਤੇ ਅਜਿਹੀਆਂ ਧਾਰੀਆਂ ਪਾਈਆਂ ਕਿ ਉਹਨਾਂ ਦੀ ਸਫ਼ੇਦੀ ਦਿੱਸਣ ਲੱਗ ਪਈ।

38ਤਦ ਉਸ ਨੇ ਛਿੱਲੀਆਂ ਹੋਈਆਂ ਟਹਿਣੀਆਂ ਨੂੰ ਪਾਣੀ ਪਿਲਾਉਣ ਵਾਲੇ ਸਾਰੇ ਟੋਇਆਂ ਵਿੱਚ ਰੱਖ ਦਿੱਤਾ ਤਾਂ ਜੋ ਜਦੋਂ ਉਹ ਪੀਣ ਲਈ ਆਉਣ ਤਾਂ ਉਹ ਸਿੱਧੀਆਂ ਇੱਜੜਾਂ ਦੇ ਸਾਹਮਣੇ ਹੋਣ। ਜਦੋਂ ਇੱਜੜ ਗਰਮੀ ਵਿੱਚ ਸਨ ਅਤੇ ਪੀਣ ਲਈ ਆਉਂਦੇ ਸਨ,

39ਇਸ ਤਰ੍ਹਾਂ ਇੱਜੜ ਛਿਟੀਆਂ ਦੇ ਅੱਗੇ ਆਸੇ ਲੱਗਿਆ ਤਾਂ ਉਨ੍ਹਾਂ ਨੇ ਗਦਰੇ ਅਤੇ ਚਿਤਲੇ ਅਤੇ ਡੱਬੇ ਬੱਚੇ ਦਿੱਤੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.