32ਪਰ ਜੇ ਤੂੰ ਕਿਸੇ ਅਜਿਹੇ ਵਿਅਕਤੀ ਨੂੰ ਲੱਭੇ ਜਿਸ ਕੋਲ ਤੇਰੇ ਦੇਵਤੇ ਹਨ, ਤਾਂ ਉਹ ਮਨੁੱਖ ਜੀਉਂਦਾ ਨਹੀਂ ਰਹੇਗਾ। ਸਾਡੇ ਰਿਸ਼ਤੇਦਾਰਾਂ ਦੀ ਹਾਜ਼ਰੀ ਵਿੱਚ, ਤੁਸੀਂ ਆਪ ਹੀ ਦੇਖ ਲਓ ਕਿ ਕੀ ਇੱਥੇ ਮੇਰੇ ਨਾਲ ਤੁਹਾਡਾ ਕੁਝ ਹੈ; ਅਤੇ ਜੇ ਅਜਿਹਾ ਹੈ, ਤਾਂ ਇਸ ਨੂੰ ਲੈ ਲਓ।” ਹੁਣ ਯਾਕੋਬ ਨੂੰ ਨਹੀਂ ਪਤਾ ਸੀ ਕਿ ਰਾਖ਼ੇਲ ਨੇ ਦੇਵਤਿਆਂ ਨੂੰ ਚੁਰਾ ਲਿਆ ਸੀ।
33ਸੋ ਲਾਬਾਨ ਯਾਕੋਬ ਦੇ ਤੰਬੂ ਵਿੱਚ ਅਤੇ ਲੇਆਹ ਦੇ ਤੰਬੂ ਵਿੱਚ ਅਤੇ ਦੋਹਾਂ ਦਾਸੀਆਂ ਦੇ ਤੰਬੂ ਵਿੱਚ ਗਿਆ ਪਰ ਉਸ ਨੂੰ ਕੁਝ ਨਾ ਮਿਲਿਆ। ਲੇਆਹ ਦੇ ਤੰਬੂ ਤੋਂ ਬਾਹਰ ਆਉਣ ਤੋਂ ਬਾਅਦ, ਉਹ ਰਾਖ਼ੇਲ ਦੇ ਤੰਬੂ ਵਿੱਚ ਗਿਆ।
34ਹੁਣ ਰਾਖ਼ੇਲ ਨੇ ਘਰੇਲੂ ਦੇਵਤਿਆਂ ਦੀਆਂ ਮੂਰਤੀਆਂ ਨੂੰ ਲੈ ਕੇ ਆਪਣੇ ਊਠ ਦੀ ਕਾਠੀ ਵਿੱਚ ਪਾ ਲਿਆ ਅਤੇ ਉਹਨਾਂ ਉੱਤੇ ਬੈਠੀ ਹੋਈ ਸੀ। ਲਾਬਾਨ ਨੇ ਤੰਬੂ ਵਿੱਚ ਸਭ ਕੁਝ ਲੱਭਿਆ ਪਰ ਕੁਝ ਨਹੀਂ ਮਿਲਿਆ।
35ਰਾਖ਼ੇਲ ਨੇ ਆਪਣੇ ਪਿਤਾ ਨੂੰ ਆਖਿਆ, “ਮੇਰੇ ਮਾਲਕ, ਨਾਰਾਜ਼ ਨਾ ਹੋ ਕਿ ਮੈਂ ਤੁਹਾਡੇ ਸਾਹਮਣੇ ਖੜ੍ਹੀ ਨਹੀਂ ਹੋ ਸਕਦੀ। ਕਿਉਂ ਜੋ ਮੈਂ ਮਾਹਵਾਰੀ ਦੇ ਹਾਲ ਵਿੱਚ ਹਾਂ।” ਇਸ ਲਈ ਉਸਨੇ ਖੋਜ ਕੀਤੀ ਪਰ ਘਰ ਦੇ ਦੇਵਤੇ ਦੀਆਂ ਮੂਰਤੀਆਂ ਨਾ ਲੱਭੀਆ।
36ਯਾਕੋਬ ਗੁੱਸੇ ਵਿੱਚ ਆ ਗਿਆ। “ਮੇਰਾ ਗੁਨਾਹ ਕੀ ਹੈ?” ਉਸਨੇ ਲਾਬਾਨ ਨੂੰ ਪੁੱਛਿਆ। “ਮੈਂ ਤੇਰੇ ਨਾਲ ਕਿਵੇਂ ਬੇਇਨਸਾਫ਼ੀ ਕੀਤੀ ਹੈ ਜੋ ਤੂੰ ਇੰਨੇ ਗੁੱਸੇ ਵਿੱਚ ਹੋ ਕੇ ਮੇਰਾ ਪਿੱਛਾ ਕੀਤਾ ਹੈ?