35ਰਾਖ਼ੇਲ ਨੇ ਆਪਣੇ ਪਿਤਾ ਨੂੰ ਆਖਿਆ, “ਮੇਰੇ ਮਾਲਕ, ਨਾਰਾਜ਼ ਨਾ ਹੋ ਕਿ ਮੈਂ ਤੁਹਾਡੇ ਸਾਹਮਣੇ ਖੜ੍ਹੀ ਨਹੀਂ ਹੋ ਸਕਦੀ। ਕਿਉਂ ਜੋ ਮੈਂ ਮਾਹਵਾਰੀ ਦੇ ਹਾਲ ਵਿੱਚ ਹਾਂ।” ਇਸ ਲਈ ਉਸਨੇ ਖੋਜ ਕੀਤੀ ਪਰ ਘਰ ਦੇ ਦੇਵਤੇ ਦੀਆਂ ਮੂਰਤੀਆਂ ਨਾ ਲੱਭੀਆ।
36ਯਾਕੋਬ ਗੁੱਸੇ ਵਿੱਚ ਆ ਗਿਆ। “ਮੇਰਾ ਗੁਨਾਹ ਕੀ ਹੈ?” ਉਸਨੇ ਲਾਬਾਨ ਨੂੰ ਪੁੱਛਿਆ। “ਮੈਂ ਤੇਰੇ ਨਾਲ ਕਿਵੇਂ ਬੇਇਨਸਾਫ਼ੀ ਕੀਤੀ ਹੈ ਜੋ ਤੂੰ ਇੰਨੇ ਗੁੱਸੇ ਵਿੱਚ ਹੋ ਕੇ ਮੇਰਾ ਪਿੱਛਾ ਕੀਤਾ ਹੈ?
37ਹੁਣ ਜਦੋਂ ਤੁਸੀਂ ਮੇਰੇ ਸਾਰੇ ਮਾਲ ਦੀ ਤਲਾਸ਼ੀ ਲਈ ਹੈ, ਤਾਂ ਤੈਨੂੰ ਕੀ ਮਿਲਿਆ ਜੋ ਤੇਰੇ ਘਰ ਦਾ ਹੈ? ਇਸ ਨੂੰ ਇੱਥੇ ਆਪਣੇ ਅਤੇ ਮੇਰੇ ਰਿਸ਼ਤੇਦਾਰਾਂ ਦੇ ਸਾਹਮਣੇ ਰੱਖ, ਤਾਂ ਜੋ ਉਹ ਸਾਡੇ ਦੋਹਾ ਦਾ ਨਿਆਂ ਕਰਨ।
38“ਮੈਂ ਹੁਣ ਵੀਹ ਸਾਲਾਂ ਤੋਂ ਤੁਹਾਡੇ ਨਾਲ ਹਾਂ। ਤੁਹਾਡੀਆਂ ਭੇਡਾਂ ਅਤੇ ਬੱਕਰੀਆਂ ਦਾ ਗਰਭਪਾਤ ਨਹੀਂ ਹੋਇਆ, ਨਾ ਮੈਂ ਤੇਰੇ ਇੱਜੜਾਂ ਵਿੱਚੋਂ ਕੋਈ ਭੇਡੂ ਖਾਧਾ ਹੈ।
39ਅਤੇ ਫੱਟੜਾਂ ਨੂੰ ਮੈਂ ਤੇਰੇ ਕੋਲ ਨਹੀਂ ਲਿਆਂਦਾ ਸਗੋਂ ਮੈਂ ਖੁਦ ਉਸਦਾ ਨੁਕਸਾਨ ਝੱਲਿਆ। ਉਹ ਜਿਹੜਾ ਦਿਨ ਅਤੇ ਰਾਤ ਚੋਰੀ ਹੋ ਗਿਆ ਉਹ ਤੂੰ ਮੇਰੇ ਕੋਲੋ ਮੰਗਿਆ।