ਉਤਪਤ 31

ਜੇ ਮੇਰੇ ਪਿਤਾ ਦਾ ਪਰਮੇਸ਼ਵਰ, ਅਬਰਾਹਾਮ ਦਾ ਪਰਮੇਸ਼ਵਰ ਅਤੇ ਇਸਹਾਕ ਦਾ ਡਰ ਮੇਰੇ ਨਾਲ ਨਾ ਹੁੰਦਾ, ਤਾਂ ਤੂੰ ਜ਼ਰੂਰ ਮੈਨੂੰ ਖਾਲੀ ਹੱਥ ਭੇਜ ਦਿੰਦਾ। ਪਰ ਪਰਮੇਸ਼ਵਰ ਨੇ ਮੇਰੀ ਕਠਿਨਾਈ ਅਤੇ ਮੇਰੇ ਹੱਥਾਂ ਦੀ ਮਿਹਨਤ ਨੂੰ ਦੇਖਿਆ ਹੈ, ਅਤੇ ਪਿਛਲੀ ਰਾਤ ਉਸ ਨੇ ਤੁਹਾਨੂੰ ਝਿੜਕਿਆ ਹੈ।”

Genesis 31:42 (UKJV) Except the God of my father, the God of Abraham, and the fear of Isaac, had been with me, surely you had sent me away now empty. God has seen mine affliction and the labour of my hands, and rebuked you last night.

40ਮੇਰੀ ਹਾਲਤ ਇਹ ਸੀ ਕਿ ਮੈਨੂੰ ਦਿਨੇ ਗਰਮੀ ਅਤੇ ਰਾਤ ਦੀ ਠੰਡ ਨੇ ਮੈਨੂੰ ਖਾ ਲਿਆ ਅਤੇ ਨੀਂਦ ਮੇਰੀਆਂ ਅੱਖਾਂ ਤੋਂ ਉੱਡ ਗਈ।

41ਇਸ ਤਰ੍ਹਾਂ ਵੀਹ ਸਾਲ ਮੈਂ ਤੁਹਾਡੇ ਘਰ ਵਿੱਚ ਰਿਹਾ। ਮੈਂ ਤੇਰੇ ਲਈ ਚੌਦਾਂ ਸਾਲ ਤੇਰੀਆਂ ਦੋ ਧੀਆਂ ਲਈ ਅਤੇ ਛੇ ਸਾਲ ਤੇਰੇ ਇੱਜੜਾਂ ਲਈ ਕੰਮ ਕੀਤਾ ਅਤੇ ਤੂੰ ਦਸ ਵਾਰ ਮੇਰੀ ਮਜ਼ਦੂਰੀ ਬਦਲ ਦਿੱਤੀ।

42ਜੇ ਮੇਰੇ ਪਿਤਾ ਦਾ ਪਰਮੇਸ਼ਵਰ, ਅਬਰਾਹਾਮ ਦਾ ਪਰਮੇਸ਼ਵਰ ਅਤੇ ਇਸਹਾਕ ਦਾ ਡਰ ਮੇਰੇ ਨਾਲ ਨਾ ਹੁੰਦਾ, ਤਾਂ ਤੂੰ ਜ਼ਰੂਰ ਮੈਨੂੰ ਖਾਲੀ ਹੱਥ ਭੇਜ ਦਿੰਦਾ। ਪਰ ਪਰਮੇਸ਼ਵਰ ਨੇ ਮੇਰੀ ਕਠਿਨਾਈ ਅਤੇ ਮੇਰੇ ਹੱਥਾਂ ਦੀ ਮਿਹਨਤ ਨੂੰ ਦੇਖਿਆ ਹੈ, ਅਤੇ ਪਿਛਲੀ ਰਾਤ ਉਸ ਨੇ ਤੁਹਾਨੂੰ ਝਿੜਕਿਆ ਹੈ।”

43ਲਾਬਾਨ ਨੇ ਯਾਕੋਬ ਨੂੰ ਉੱਤਰ ਦਿੱਤਾ, “ਇਹ ਔਰਤਾਂ ਮੇਰੀਆਂ ਧੀਆਂ ਹਨ, ਇਹ ਬੱਚੇ ਮੇਰੇ ਬੱਚੇ ਹਨ ਇਹ ਅਤੇ ਇੱਜੜ ਮੇਰੇ ਇੱਜੜ ਹੈ। ਜੋ ਤੂੰ ਦੇਖਦਾ ਹੈ ਉਹ ਮੇਰਾ ਹੈ। ਫਿਰ ਵੀ ਮੈਂ ਅੱਜ ਮੇਰੀਆਂ ਇਹਨਾਂ ਧੀਆਂ ਬਾਰੇ, ਜਾਂ ਉਹਨਾਂ ਦੇ ਜਨਮੇ ਬੱਚਿਆਂ ਬਾਰੇ ਕੀ ਕਰ ਸਕਦਾ ਹਾਂ?

44ਹੁਣ ਆ, ਤੂੰ ਅਤੇ ਮੈਂ ਇੱਕ ਨੇਮ ਬੰਨ੍ਹੀਏ ਅਤੇ ਇਹ ਸਾਡੇ ਵਿਚਕਾਰ ਗਵਾਹੀ ਹੋਵੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.