ਉਤਪਤ 31

ਲਾਬਾਨ ਨੇ ਯਾਕੋਬ ਨੂੰ ਉੱਤਰ ਦਿੱਤਾ, “ਇਹ ਔਰਤਾਂ ਮੇਰੀਆਂ ਧੀਆਂ ਹਨ, ਇਹ ਬੱਚੇ ਮੇਰੇ ਬੱਚੇ ਹਨ ਇਹ ਅਤੇ ਇੱਜੜ ਮੇਰੇ ਇੱਜੜ ਹੈ। ਜੋ ਤੂੰ ਦੇਖਦਾ ਹੈ ਉਹ ਮੇਰਾ ਹੈ। ਫਿਰ ਵੀ ਮੈਂ ਅੱਜ ਮੇਰੀਆਂ ਇਹਨਾਂ ਧੀਆਂ ਬਾਰੇ, ਜਾਂ ਉਹਨਾਂ ਦੇ ਜਨਮੇ ਬੱਚਿਆਂ ਬਾਰੇ ਕੀ ਕਰ ਸਕਦਾ ਹਾਂ?

Genesis 31:43 (UKJV) And Laban answered and said unto Jacob, These daughters are my daughters, and these children are my children, and these cattle are my cattle, and all that you see is mine: and what can I do this day unto these my daughters, or unto their children which they have born?

41ਇਸ ਤਰ੍ਹਾਂ ਵੀਹ ਸਾਲ ਮੈਂ ਤੁਹਾਡੇ ਘਰ ਵਿੱਚ ਰਿਹਾ। ਮੈਂ ਤੇਰੇ ਲਈ ਚੌਦਾਂ ਸਾਲ ਤੇਰੀਆਂ ਦੋ ਧੀਆਂ ਲਈ ਅਤੇ ਛੇ ਸਾਲ ਤੇਰੇ ਇੱਜੜਾਂ ਲਈ ਕੰਮ ਕੀਤਾ ਅਤੇ ਤੂੰ ਦਸ ਵਾਰ ਮੇਰੀ ਮਜ਼ਦੂਰੀ ਬਦਲ ਦਿੱਤੀ।

42ਜੇ ਮੇਰੇ ਪਿਤਾ ਦਾ ਪਰਮੇਸ਼ਵਰ, ਅਬਰਾਹਾਮ ਦਾ ਪਰਮੇਸ਼ਵਰ ਅਤੇ ਇਸਹਾਕ ਦਾ ਡਰ ਮੇਰੇ ਨਾਲ ਨਾ ਹੁੰਦਾ, ਤਾਂ ਤੂੰ ਜ਼ਰੂਰ ਮੈਨੂੰ ਖਾਲੀ ਹੱਥ ਭੇਜ ਦਿੰਦਾ। ਪਰ ਪਰਮੇਸ਼ਵਰ ਨੇ ਮੇਰੀ ਕਠਿਨਾਈ ਅਤੇ ਮੇਰੇ ਹੱਥਾਂ ਦੀ ਮਿਹਨਤ ਨੂੰ ਦੇਖਿਆ ਹੈ, ਅਤੇ ਪਿਛਲੀ ਰਾਤ ਉਸ ਨੇ ਤੁਹਾਨੂੰ ਝਿੜਕਿਆ ਹੈ।”

43ਲਾਬਾਨ ਨੇ ਯਾਕੋਬ ਨੂੰ ਉੱਤਰ ਦਿੱਤਾ, “ਇਹ ਔਰਤਾਂ ਮੇਰੀਆਂ ਧੀਆਂ ਹਨ, ਇਹ ਬੱਚੇ ਮੇਰੇ ਬੱਚੇ ਹਨ ਇਹ ਅਤੇ ਇੱਜੜ ਮੇਰੇ ਇੱਜੜ ਹੈ। ਜੋ ਤੂੰ ਦੇਖਦਾ ਹੈ ਉਹ ਮੇਰਾ ਹੈ। ਫਿਰ ਵੀ ਮੈਂ ਅੱਜ ਮੇਰੀਆਂ ਇਹਨਾਂ ਧੀਆਂ ਬਾਰੇ, ਜਾਂ ਉਹਨਾਂ ਦੇ ਜਨਮੇ ਬੱਚਿਆਂ ਬਾਰੇ ਕੀ ਕਰ ਸਕਦਾ ਹਾਂ?

44ਹੁਣ ਆ, ਤੂੰ ਅਤੇ ਮੈਂ ਇੱਕ ਨੇਮ ਬੰਨ੍ਹੀਏ ਅਤੇ ਇਹ ਸਾਡੇ ਵਿਚਕਾਰ ਗਵਾਹੀ ਹੋਵੇ।”

45ਤਾਂ ਯਾਕੋਬ ਨੇ ਇੱਕ ਪੱਥਰ ਲਿਆ ਅਤੇ ਉਸ ਨੂੰ ਥੰਮ੍ਹ ਵਾਂਗ ਖੜ੍ਹਾ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.