ਉਤਪਤ 32

ਜਦੋਂ ਯਾਕੋਬ ਨੇ ਉਹਨਾਂ ਨੂੰ ਵੇਖਿਆ ਤਾਂ ਆਖਿਆ, ਇਹ ਪਰਮੇਸ਼ਵਰ ਦਾ ਡੇਰਾ ਹੈ! ਇਸ ਲਈ ਉਸ ਨੇ ਉਸ ਥਾਂ ਦਾ ਨਾਮ ਮਾਹਾਨਾਇਮ ਰੱਖਿਆ।

Genesis 32:2 (UKJV) And when Jacob saw them, he said, This is God's host: and he called the name of that place Mahanaim.

1ਯਾਕੋਬ ਵੀ ਆਪਣੇ ਰਾਹ ਤੁਰ ਪਿਆ ਅਤੇ ਪਰਮੇਸ਼ਵਰ ਦੇ ਦੂਤ ਉਸ ਨੂੰ ਮਿਲੇ।

2ਜਦੋਂ ਯਾਕੋਬ ਨੇ ਉਹਨਾਂ ਨੂੰ ਵੇਖਿਆ ਤਾਂ ਆਖਿਆ, ਇਹ ਪਰਮੇਸ਼ਵਰ ਦਾ ਡੇਰਾ ਹੈ! ਇਸ ਲਈ ਉਸ ਨੇ ਉਸ ਥਾਂ ਦਾ ਨਾਮ ਮਾਹਾਨਾਇਮ ਰੱਖਿਆ।

3ਯਾਕੋਬ ਨੇ ਅਦੋਮ ਦੇ ਦੇਸ਼ ਸੇਈਰ ਵਿੱਚ ਆਪਣੇ ਭਰਾ ਏਸਾਓ ਕੋਲ ਆਪਣੇ ਅੱਗੇ ਸੰਦੇਸ਼ਵਾਹਕਾਂ ਨੂੰ ਭੇਜਿਆ।

4ਉਸ ਨੇ ਉਹਨਾਂ ਨੂੰ ਹੁਕਮ ਦਿੱਤਾ, “ਤੁਸੀਂ ਮੇਰੇ ਸੁਆਮੀ ਏਸਾਓ ਨੂੰ ਇਹ ਆਖਣਾ ਹੈ, ‘ਤੇਰਾ ਦਾਸ ਯਾਕੋਬ ਆਖਦਾ ਹੈ, ਮੈਂ ਲਾਬਾਨ ਦੇ ਕੋਲ ਠਹਿਰਿਆ ਅਤੇ ਹੁਣ ਤੱਕ ਉੱਥੇ ਹੀ ਰਿਹਾ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.