ਉਤਪਤ 32

ਜਦੋਂ ਉਸ ਨੇ ਉਹਨਾਂ ਨੂੰ ਨਦੀ ਦੇ ਪਾਰ ਭੇਜ ਦਿੱਤਾ ਤਾਂ ਉਸ ਨੇ ਆਪਣਾ ਸਾਰਾ ਮਾਲ-ਧਨ ਭੇਜ ਦਿੱਤਾ।

Genesis 32:23 (UKJV) And he took them, and sent them over the brook, and sent over that he had.

21ਸੋ ਯਾਕੋਬ ਦੀਆਂ ਭੇਟਾਂ ਉਸ ਦੇ ਅੱਗੇ-ਅੱਗੇ ਚੱਲੀਆਂ ਪਰ ਉਸ ਨੇ ਆਪ ਡੇਰੇ ਵਿੱਚ ਰਾਤ ਕੱਟੀ।

22ਉਸ ਰਾਤ ਯਾਕੋਬ ਉੱਠਿਆ ਅਤੇ ਆਪਣੀਆਂ ਦੋ ਪਤਨੀਆਂ, ਆਪਣੀਆਂ ਦੋ ਦਾਸੀਆਂ ਅਤੇ ਗਿਆਰਾਂ ਪੁੱਤਰਾਂ ਨੂੰ ਲੈ ਕੇ ਯਬੋਕ ਨਦੀ ਤੋਂ ਪਾਰ ਲੰਘਾ ਦਿੱਤਾ।

23ਜਦੋਂ ਉਸ ਨੇ ਉਹਨਾਂ ਨੂੰ ਨਦੀ ਦੇ ਪਾਰ ਭੇਜ ਦਿੱਤਾ ਤਾਂ ਉਸ ਨੇ ਆਪਣਾ ਸਾਰਾ ਮਾਲ-ਧਨ ਭੇਜ ਦਿੱਤਾ।

24ਤਾਂ ਯਾਕੋਬ ਇਕੱਲਾ ਰਹਿ ਗਿਆ ਅਤੇ ਇੱਕ ਮਨੁੱਖ ਸਵੇਰ ਤੱਕ ਉਹ ਦੇ ਨਾਲ ਘੁਲਦਾ ਰਿਹਾ।

25ਜਦੋਂ ਉਸ ਮਨੁੱਖ ਨੇ ਵੇਖਿਆ ਕਿ ਉਹ ਉਸ ਉੱਤੇ ਕਾਬੂ ਨਹੀਂ ਪਾ ਸਕਦਾ ਤਾਂ ਉਸ ਨੇ ਯਾਕੋਬ ਦੇ ਪੱਟ ਦੇ ਜੋੜ ਨੂੰ ਛੂਹਿਆ ਅਤੇ ਯਾਕੋਬ ਦੇ ਪੱਟ ਦਾ ਜੋੜ ਉਸ ਦੇ ਨਾਲ ਘੁਲਣ ਦੇ ਕਾਰਨ ਨਿੱਕਲ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.