26ਤਦ ਉਸ ਮਨੁੱਖ ਨੇ ਆਖਿਆ, “ਮੈਨੂੰ ਜਾਣ ਦੇ ਕਿਉਂ ਜੋ ਦਿਨ ਚੜ੍ਹ ਗਿਆ ਹੈ।” ਪਰ ਯਾਕੋਬ ਨੇ ਉੱਤਰ ਦਿੱਤਾ, “ਜਦੋਂ ਤੱਕ ਤੁਸੀਂ ਮੈਨੂੰ ਬਰਕਤ ਨਹੀਂ ਦਿੰਦੇ, ਮੈਂ ਤੁਹਾਨੂੰ ਨਹੀਂ ਜਾਣ ਦਿਆਂਗਾ।”
27ਉਸ ਮਨੁੱਖ ਨੇ ਉਸ ਨੂੰ ਪੁੱਛਿਆ, ਤੇਰਾ ਨਾਮ ਕੀ ਹੈ? ਉਸਨੇ ਜਵਾਬ ਦਿੱਤਾ, “ਯਾਕੋਬ।”
28ਤਦ ਉਸ ਮਨੁੱਖ ਨੇ ਆਖਿਆ, “ਹੁਣ ਤੋਂ ਤੇਰਾ ਨਾਮ ਯਾਕੋਬ ਨਹੀਂ ਸਗੋਂ ਇਸਰਾਏਲ ਹੋਵੇਗਾ ਕਿਉਂਕਿ ਤੂੰ ਪਰਮੇਸ਼ਵਰ ਅਤੇ ਮਨੁੱਖ ਨਾਲ ਯੁੱਧ ਕੀਤਾ ਅਤੇ ਜਿੱਤ ਪ੍ਰਾਪਤ ਕੀਤੀ ਹੈ।”
29ਯਾਕੋਬ ਨੇ ਆਖਿਆ, “ਕਿਰਪਾ ਕਰਕੇ ਮੈਨੂੰ ਆਪਣਾ ਨਾਮ ਦੱਸੋ।” ਪਰ ਉਸ ਨੇ ਉੱਤਰ ਦਿੱਤਾ, “ਤੂੰ ਮੇਰਾ ਨਾਮ ਕਿਉਂ ਪੁੱਛਦਾ ਹੈ?” ਫਿਰ ਉਸ ਨੇ ਉੱਥੇ ਉਸ ਨੂੰ ਬਰਕਤ ਦਿੱਤੀ।
30ਇਸ ਲਈ ਯਾਕੋਬ ਨੇ ਉਸ ਥਾਂ ਨੂੰ ਪਨੀਏਲ ਆਖਿਆ ਅਤੇ ਕਿਹਾ, “ਇਹ ਇਸ ਲਈ ਹੈ ਕਿਉਂਕਿ ਮੈਂ ਪਰਮੇਸ਼ਵਰ ਨੂੰ ਆਹਮੋ-ਸਾਹਮਣੇ ਦੇਖਿਆ, ਪਰ ਫ਼ੇਰ ਵੀ ਮੇਰੀ ਜਾਨ ਬਚ ਗਈ।”