1ਯਾਕੋਬ ਵੀ ਆਪਣੇ ਰਾਹ ਤੁਰ ਪਿਆ ਅਤੇ ਪਰਮੇਸ਼ਵਰ ਦੇ ਦੂਤ ਉਸ ਨੂੰ ਮਿਲੇ।
2ਜਦੋਂ ਯਾਕੋਬ ਨੇ ਉਹਨਾਂ ਨੂੰ ਵੇਖਿਆ ਤਾਂ ਆਖਿਆ, ਇਹ ਪਰਮੇਸ਼ਵਰ ਦਾ ਡੇਰਾ ਹੈ! ਇਸ ਲਈ ਉਸ ਨੇ ਉਸ ਥਾਂ ਦਾ ਨਾਮ ਮਾਹਾਨਾਇਮ ਰੱਖਿਆ।
3ਯਾਕੋਬ ਨੇ ਅਦੋਮ ਦੇ ਦੇਸ਼ ਸੇਈਰ ਵਿੱਚ ਆਪਣੇ ਭਰਾ ਏਸਾਓ ਕੋਲ ਆਪਣੇ ਅੱਗੇ ਸੰਦੇਸ਼ਵਾਹਕਾਂ ਨੂੰ ਭੇਜਿਆ।
4ਉਸ ਨੇ ਉਹਨਾਂ ਨੂੰ ਹੁਕਮ ਦਿੱਤਾ, “ਤੁਸੀਂ ਮੇਰੇ ਸੁਆਮੀ ਏਸਾਓ ਨੂੰ ਇਹ ਆਖਣਾ ਹੈ, ‘ਤੇਰਾ ਦਾਸ ਯਾਕੋਬ ਆਖਦਾ ਹੈ, ਮੈਂ ਲਾਬਾਨ ਦੇ ਕੋਲ ਠਹਿਰਿਆ ਅਤੇ ਹੁਣ ਤੱਕ ਉੱਥੇ ਹੀ ਰਿਹਾ ਹਾਂ।
5ਮੇਰੇ ਕੋਲ ਡੰਗਰ ਅਤੇ ਗਧੇ, ਭੇਡਾਂ ਅਤੇ ਬੱਕਰੀਆਂ, ਦਾਸ ਅਤੇ ਦਾਸੀਆਂ ਹਨ। ਹੁਣ ਮੈਂ ਇਹ ਸੰਦੇਸ਼ ਆਪਣੇ ਸੁਆਮੀ ਨੂੰ ਭੇਜ ਰਿਹਾ ਹਾਂ, ਤਾਂ ਜੋ ਮੈਂ ਤੇਰੀ ਨਿਗਾਹ ਵਿੱਚ ਮਿਹਰ ਪਾ ਸਕਾਂ।’ ”