28ਤਦ ਉਸ ਮਨੁੱਖ ਨੇ ਆਖਿਆ, “ਹੁਣ ਤੋਂ ਤੇਰਾ ਨਾਮ ਯਾਕੋਬ ਨਹੀਂ ਸਗੋਂ ਇਸਰਾਏਲ ਹੋਵੇਗਾ ਕਿਉਂਕਿ ਤੂੰ ਪਰਮੇਸ਼ਵਰ ਅਤੇ ਮਨੁੱਖ ਨਾਲ ਯੁੱਧ ਕੀਤਾ ਅਤੇ ਜਿੱਤ ਪ੍ਰਾਪਤ ਕੀਤੀ ਹੈ।”
29ਯਾਕੋਬ ਨੇ ਆਖਿਆ, “ਕਿਰਪਾ ਕਰਕੇ ਮੈਨੂੰ ਆਪਣਾ ਨਾਮ ਦੱਸੋ।” ਪਰ ਉਸ ਨੇ ਉੱਤਰ ਦਿੱਤਾ, “ਤੂੰ ਮੇਰਾ ਨਾਮ ਕਿਉਂ ਪੁੱਛਦਾ ਹੈ?” ਫਿਰ ਉਸ ਨੇ ਉੱਥੇ ਉਸ ਨੂੰ ਬਰਕਤ ਦਿੱਤੀ।
30ਇਸ ਲਈ ਯਾਕੋਬ ਨੇ ਉਸ ਥਾਂ ਨੂੰ ਪਨੀਏਲ ਆਖਿਆ ਅਤੇ ਕਿਹਾ, “ਇਹ ਇਸ ਲਈ ਹੈ ਕਿਉਂਕਿ ਮੈਂ ਪਰਮੇਸ਼ਵਰ ਨੂੰ ਆਹਮੋ-ਸਾਹਮਣੇ ਦੇਖਿਆ, ਪਰ ਫ਼ੇਰ ਵੀ ਮੇਰੀ ਜਾਨ ਬਚ ਗਈ।”
31ਜਦੋਂ ਉਹ ਪਨੂਏਲ ਤੋਂ ਪਾਰ ਲੰਘ ਗਿਆ ਤਾਂ ਸੂਰਜ ਚੜ੍ਹ ਗਿਆ ਸੀ ਅਤੇ ਉਹ ਆਪਣੇ ਪੱਟ ਤੋਂ ਲੰਗੜਾ ਕੇ ਤੁਰਦਾ ਸੀ।
32ਇਸ ਲਈ ਇਸਰਾਏਲੀ ਉਸ ਨਾੜੀ ਦੇ ਪੱਠੇ ਨੂੰ ਜਿਹੜਾ ਪੱਟ ਦੇ ਜੋੜ ਉੱਤੇ ਹੈ, ਅੱਜ ਤੱਕ ਨਹੀਂ ਖਾਂਦੇ ਕਿਉਂ ਜੋ ਉਸ ਮਨੁੱਖ ਨੇ ਯਾਕੋਬ ਦੀ ਨਾੜੀ ਦੇ ਪੱਠੇ ਨੂੰ ਪੱਟ ਦੇ ਜੋੜ ਕੋਲ ਹੱਥ ਲਾ ਦਿੱਤਾ ਸੀ।