ਉਤਪਤ 32

ਤਦ ਯਾਕੋਬ ਬਹੁਤ ਡਰ ਅਤੇ ਬਿਪਤਾ ਨਾਲ ਘਬਰਾਇਆ, ਉਪਰੰਤ ਉਸਨੇ ਆਪਣੇ ਨਾਲ ਦੇ ਲੋਕਾਂ, ਇੱਜੜਾਂ, ਝੁੰਡਾਂ ਅਤੇ ਊਠਾਂ ਨੂੰ ਦੋ ਸਮੂਹਾਂ ਵਿੱਚ ਵੰਡ ਦਿੱਤਾ।

Genesis 32:7 (UKJV) Then Jacob was greatly afraid and distressed: and he divided the people that was with him, and the flocks, and herds, and the camels, into two bands;

5ਮੇਰੇ ਕੋਲ ਡੰਗਰ ਅਤੇ ਗਧੇ, ਭੇਡਾਂ ਅਤੇ ਬੱਕਰੀਆਂ, ਦਾਸ ਅਤੇ ਦਾਸੀਆਂ ਹਨ। ਹੁਣ ਮੈਂ ਇਹ ਸੰਦੇਸ਼ ਆਪਣੇ ਸੁਆਮੀ ਨੂੰ ਭੇਜ ਰਿਹਾ ਹਾਂ, ਤਾਂ ਜੋ ਮੈਂ ਤੇਰੀ ਨਿਗਾਹ ਵਿੱਚ ਮਿਹਰ ਪਾ ਸਕਾਂ।’ ”

6ਜਦੋਂ ਸੰਦੇਸ਼ਵਾਹਕਾਂ ਨੇ ਯਾਕੋਬ ਨੂੰ ਮੁੜ ਆ ਕੇ ਆਖਿਆ, “ਅਸੀਂ ਤੇਰੇ ਭਰਾ ਏਸਾਓ ਕੋਲ ਗਏ ਸੀ ਅਤੇ ਹੁਣ ਉਹ ਤੈਨੂੰ ਮਿਲਣ ਲਈ ਆ ਰਿਹਾ ਹੈ ਅਤੇ ਚਾਰ ਸੌ ਮਨੁੱਖ ਉਹ ਦੇ ਨਾਲ ਹਨ।”

7ਤਦ ਯਾਕੋਬ ਬਹੁਤ ਡਰ ਅਤੇ ਬਿਪਤਾ ਨਾਲ ਘਬਰਾਇਆ, ਉਪਰੰਤ ਉਸਨੇ ਆਪਣੇ ਨਾਲ ਦੇ ਲੋਕਾਂ, ਇੱਜੜਾਂ, ਝੁੰਡਾਂ ਅਤੇ ਊਠਾਂ ਨੂੰ ਦੋ ਸਮੂਹਾਂ ਵਿੱਚ ਵੰਡ ਦਿੱਤਾ।

8ਉਸ ਨੇ ਸੋਚਿਆ, “ਜੇਕਰ ਏਸਾਓ ਆ ਕੇ ਇੱਕ ਸਮੂਹ ਉੱਤੇ ਹਮਲਾ ਕਰਦਾ ਹੈ, ਤਾਂ ਪਿਛਲਾ ਸਮੂਹ ਬਚ ਸਕਦਾ ਹੈ।”

9ਤਦ ਯਾਕੋਬ ਨੇ ਪ੍ਰਾਰਥਨਾ ਕੀਤੀ, “ਹੇ ਮੇਰੇ ਪਿਤਾ ਅਬਰਾਹਾਮ ਦੇ ਪਰਮੇਸ਼ਵਰ, ਮੇਰੇ ਪਿਤਾ ਇਸਹਾਕ ਦੇ ਪਰਮੇਸ਼ਵਰ, ਹੇ ਯਾਹਵੇਹ, ਤੂੰ ਜਿਸ ਨੇ ਮੈਨੂੰ ਆਖਿਆ ਸੀ, ‘ਆਪਣੇ ਦੇਸ਼ ਅਤੇ ਆਪਣੇ ਰਿਸ਼ਤੇਦਾਰਾਂ ਨੂੰ ਵਾਪਸ ਜਾ ਅਤੇ ਮੈਂ ਤੈਨੂੰ ਖੁਸ਼ਹਾਲ ਕਰਾਂਗਾ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.