6ਜਦੋਂ ਸੰਦੇਸ਼ਵਾਹਕਾਂ ਨੇ ਯਾਕੋਬ ਨੂੰ ਮੁੜ ਆ ਕੇ ਆਖਿਆ, “ਅਸੀਂ ਤੇਰੇ ਭਰਾ ਏਸਾਓ ਕੋਲ ਗਏ ਸੀ ਅਤੇ ਹੁਣ ਉਹ ਤੈਨੂੰ ਮਿਲਣ ਲਈ ਆ ਰਿਹਾ ਹੈ ਅਤੇ ਚਾਰ ਸੌ ਮਨੁੱਖ ਉਹ ਦੇ ਨਾਲ ਹਨ।”
7ਤਦ ਯਾਕੋਬ ਬਹੁਤ ਡਰ ਅਤੇ ਬਿਪਤਾ ਨਾਲ ਘਬਰਾਇਆ, ਉਪਰੰਤ ਉਸਨੇ ਆਪਣੇ ਨਾਲ ਦੇ ਲੋਕਾਂ, ਇੱਜੜਾਂ, ਝੁੰਡਾਂ ਅਤੇ ਊਠਾਂ ਨੂੰ ਦੋ ਸਮੂਹਾਂ ਵਿੱਚ ਵੰਡ ਦਿੱਤਾ।
8ਉਸ ਨੇ ਸੋਚਿਆ, “ਜੇਕਰ ਏਸਾਓ ਆ ਕੇ ਇੱਕ ਸਮੂਹ ਉੱਤੇ ਹਮਲਾ ਕਰਦਾ ਹੈ, ਤਾਂ ਪਿਛਲਾ ਸਮੂਹ ਬਚ ਸਕਦਾ ਹੈ।”
9ਤਦ ਯਾਕੋਬ ਨੇ ਪ੍ਰਾਰਥਨਾ ਕੀਤੀ, “ਹੇ ਮੇਰੇ ਪਿਤਾ ਅਬਰਾਹਾਮ ਦੇ ਪਰਮੇਸ਼ਵਰ, ਮੇਰੇ ਪਿਤਾ ਇਸਹਾਕ ਦੇ ਪਰਮੇਸ਼ਵਰ, ਹੇ ਯਾਹਵੇਹ, ਤੂੰ ਜਿਸ ਨੇ ਮੈਨੂੰ ਆਖਿਆ ਸੀ, ‘ਆਪਣੇ ਦੇਸ਼ ਅਤੇ ਆਪਣੇ ਰਿਸ਼ਤੇਦਾਰਾਂ ਨੂੰ ਵਾਪਸ ਜਾ ਅਤੇ ਮੈਂ ਤੈਨੂੰ ਖੁਸ਼ਹਾਲ ਕਰਾਂਗਾ।’
10ਮੈਂ ਉਸ ਸਾਰੀ ਦਿਆਲਤਾ ਅਤੇ ਵਫ਼ਾਦਾਰੀ ਦੇ ਯੋਗ ਨਹੀਂ ਹਾਂ ਜੋ ਤੁਸੀਂ ਆਪਣੇ ਸੇਵਕ ਨੂੰ ਦਿਖਾਈ ਹੈ। ਜਦੋਂ ਮੈਂ ਇਸ ਯਰਦਨ ਨਦੀ ਨੂੰ ਪਾਰ ਕੀਤਾ ਤਾਂ ਮੇਰੇ ਕੋਲ ਸਿਰਫ ਮੇਰੀ ਸੋਟੀ ਸੀ, ਪਰ ਹੁਣ ਮੈਂ ਦੋ ਸਮੂਹਾਂ ਦੇ ਨਾਲ ਮੁੜਿਆ ਹਾਂ।