11ਤਦ ਸ਼ਕਮ ਨੇ ਦੀਨਾਹ ਦੇ ਪਿਤਾ ਅਤੇ ਭਰਾਵਾਂ ਨੂੰ ਕਿਹਾ, “ਮੈਨੂੰ ਤੁਹਾਡੀ ਨਿਗਾਹ ਵਿੱਚ ਮਿਹਰ ਪਾਉਣ ਦਿਓ, ਅਤੇ ਜੋ ਕੁਝ ਤੂੰ ਮੰਗੇਗਾ ਮੈਂ ਤੈਨੂੰ ਦੇਵਾਂਗਾ।
12ਲਾੜੀ ਦੀ ਕੀਮਤ ਅਤੇ ਤੋਹਫ਼ੇ ਦੀ ਕੀਮਤ ਜੋ ਮੈਂ ਲੈ ਕੇ ਆਵਾਂਗਾ ਜਿੰਨਾ ਤੁਸੀਂ ਚਾਹੁੰਦੇ ਹੋ, ਅਤੇ ਜੋ ਤੁਸੀਂ ਮੇਰੇ ਤੋਂ ਮੰਗੋਂਗੇ ਮੈਂ ਅਦਾ ਕਰ ਦਿਆਂਗਾ। ਸਿਰਫ ਮੈਨੂੰ ਉਸ ਮੁਟਿਆਰ ਨੂੰ ਮੇਰੀ ਪਤਨੀ ਦੇ ਰੂਪ ਵਿੱਚ ਦੇ ਦਿਓ।”
13ਕਿਉਂਕਿ ਉਹਨਾਂ ਦੀ ਭੈਣ ਦੀਨਾਹ ਭ੍ਰਿਸ਼ਟ ਹੋ ਗਈ ਸੀ, ਇਸ ਲਈ ਯਾਕੋਬ ਦੇ ਪੁੱਤਰਾਂ ਨੇ ਸ਼ਕਮ ਅਤੇ ਉਸ ਦੇ ਪਿਤਾ ਹਮੋਰ ਨੂੰ ਧੋਖੇ ਨਾਲ ਉੱਤਰ ਦਿੱਤਾ।
14ਉਹਨਾਂ ਨੇ ਉਹਨਾਂ ਨੂੰ ਆਖਿਆ, “ਅਸੀਂ ਅਜਿਹਾ ਕੁਝ ਨਹੀਂ ਕਰ ਸਕਦੇ। ਅਸੀਂ ਆਪਣੀ ਭੈਣ ਨੂੰ ਅਜਿਹੇ ਆਦਮੀ ਨੂੰ ਨਹੀਂ ਦੇ ਸਕਦੇ ਜਿਸਦੀ ਸੁੰਨਤ ਨਹੀਂ ਹੋਈ ਹੈ। ਇਹ ਸਾਡੇ ਲਈ ਬਦਨਾਮੀ ਹੋਵੇਗੀ।
15ਅਸੀਂ ਤੁਹਾਡੇ ਨਾਲ ਸਿਰਫ ਇੱਕ ਸ਼ਰਤ ਉੱਤੇ ਇਕਰਾਰਨਾਮਾ ਕਰਾਂਗੇ ਕਿ ਤੁਸੀਂ ਆਪਣੇ ਸਾਰੇ ਮਰਦਾਂ ਦੀ ਸੁੰਨਤ ਕਰਕੇ ਸਾਡੇ ਵਰਗੇ ਬਣ ਜਾਓ।