ਉਤਪਤ 35

ਸੋ ਉਹਨਾਂ ਨੇ ਯਾਕੋਬ ਨੂੰ ਉਹ ਸਾਰੇ ਪਰਾਏ ਦੇਵਤੇ ਦਿੱਤੇ ਜੋ ਉਹਨਾਂ ਕੋਲ ਸਨ ਅਤੇ ਕੰਨਾਂ ਵਿੱਚ ਮੁੰਦਰੀਆਂ ਅਤੇ ਯਾਕੋਬ ਨੇ ਉਹਨਾਂ ਨੂੰ ਸ਼ੇਕੇਮ ਵਿੱਚ ਬਲੂਤ ਦੇ ਰੁੱਖ ਦੇ ਹੇਠਾਂ ਦੱਬ ਦਿੱਤਾ।

Genesis 35:4 (UKJV) And they gave unto Jacob all the strange gods which were in their hand, and all their earrings which were in their ears; and Jacob hid them under the oak which was by Shechem.

2ਇਸ ਲਈ ਯਾਕੋਬ ਨੇ ਆਪਣੇ ਘਰਾਣੇ ਨੂੰ ਅਤੇ ਆਪਣੇ ਨਾਲ ਦੇ ਸਾਰੇ ਲੋਕਾਂ ਨੂੰ ਆਖਿਆ, “ਆਪਣੇ ਨਾਲ ਦੇ ਪਰਾਏ ਦੇਵਤਿਆਂ ਨੂੰ ਛੱਡ ਦਿਓ ਅਤੇ ਆਪਣੇ ਆਪ ਨੂੰ ਸ਼ੁੱਧ ਕਰੋ ਅਤੇ ਆਪਣੇ ਬਸਤਰ ਬਦਲੋ।

3ਹੁਣ ਆਓ, ਅਸੀਂ ਬੈਤਏਲ ਨੂੰ ਚੱਲੀਏ ਜਿੱਥੇ ਮੈਂ ਪਰਮੇਸ਼ਵਰ ਲਈ ਇੱਕ ਜਗਵੇਦੀ ਬਣਾਵਾਂਗਾ, ਜਿਸ ਨੇ ਮੇਰੀ ਬਿਪਤਾ ਦੇ ਦਿਨ ਮੈਨੂੰ ਉੱਤਰ ਦਿੱਤਾ ਅਤੇ ਜਿੱਥੇ ਵੀ ਮੈਂ ਗਿਆ ਹਾਂ ਮੇਰੇ ਨਾਲ ਹੈ।”

4ਸੋ ਉਹਨਾਂ ਨੇ ਯਾਕੋਬ ਨੂੰ ਉਹ ਸਾਰੇ ਪਰਾਏ ਦੇਵਤੇ ਦਿੱਤੇ ਜੋ ਉਹਨਾਂ ਕੋਲ ਸਨ ਅਤੇ ਕੰਨਾਂ ਵਿੱਚ ਮੁੰਦਰੀਆਂ ਅਤੇ ਯਾਕੋਬ ਨੇ ਉਹਨਾਂ ਨੂੰ ਸ਼ੇਕੇਮ ਵਿੱਚ ਬਲੂਤ ਦੇ ਰੁੱਖ ਦੇ ਹੇਠਾਂ ਦੱਬ ਦਿੱਤਾ।

5ਤਦ ਉਹ ਤੁਰ ਪਏ ਅਤੇ ਪਰਮੇਸ਼ਵਰ ਦਾ ਭੈ ਉਹਨਾਂ ਦੇ ਆਲੇ-ਦੁਆਲੇ ਦੇ ਨਗਰਾਂ ਉੱਤੇ ਛਾ ਗਿਆ, ਇਸ ਲਈ ਕਿਸੇ ਨੇ ਵੀ ਯਾਕੋਬ ਅਤੇ ਉਸ ਦੇ ਪੁੱਤਰਾਂ ਦਾ ਪਿੱਛਾ ਨਾ ਕੀਤਾ।

6ਯਾਕੋਬ ਅਤੇ ਉਸ ਦੇ ਨਾਲ ਦੇ ਸਾਰੇ ਲੋਕ ਕਨਾਨ ਦੇਸ਼ ਵਿੱਚ ਲੂਜ਼ (ਯਾਨੀ ਬੈਤਏਲ) ਵਿੱਚ ਆਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.