ਉਤਪਤ 35

ਉੱਥੇ ਉਸ ਨੇ ਇੱਕ ਜਗਵੇਦੀ ਬਣਾਈ ਅਤੇ ਉਸ ਥਾਂ ਦਾ ਨਾਮ ਏਲ ਬੈਤਏਲ ਰੱਖਿਆ ਕਿਉਂ ਜੋ ਉੱਥੇ ਪਰਮੇਸ਼ਵਰ ਨੇ ਆਪਣੇ ਆਪ ਨੂੰ ਉਸ ਉੱਤੇ ਪ੍ਰਗਟ ਕੀਤਾ ਜਦੋਂ ਉਹ ਆਪਣੇ ਭਰਾ ਤੋਂ ਭੱਜ ਰਿਹਾ ਸੀ।

Genesis 35:7 (UKJV) And he built there an altar, and called the place Elbethel: because there God appeared unto him, when he fled from the face of his brother.

5ਤਦ ਉਹ ਤੁਰ ਪਏ ਅਤੇ ਪਰਮੇਸ਼ਵਰ ਦਾ ਭੈ ਉਹਨਾਂ ਦੇ ਆਲੇ-ਦੁਆਲੇ ਦੇ ਨਗਰਾਂ ਉੱਤੇ ਛਾ ਗਿਆ, ਇਸ ਲਈ ਕਿਸੇ ਨੇ ਵੀ ਯਾਕੋਬ ਅਤੇ ਉਸ ਦੇ ਪੁੱਤਰਾਂ ਦਾ ਪਿੱਛਾ ਨਾ ਕੀਤਾ।

6ਯਾਕੋਬ ਅਤੇ ਉਸ ਦੇ ਨਾਲ ਦੇ ਸਾਰੇ ਲੋਕ ਕਨਾਨ ਦੇਸ਼ ਵਿੱਚ ਲੂਜ਼ (ਯਾਨੀ ਬੈਤਏਲ) ਵਿੱਚ ਆਏ।

7ਉੱਥੇ ਉਸ ਨੇ ਇੱਕ ਜਗਵੇਦੀ ਬਣਾਈ ਅਤੇ ਉਸ ਥਾਂ ਦਾ ਨਾਮ ਏਲ ਬੈਤਏਲ ਰੱਖਿਆ ਕਿਉਂ ਜੋ ਉੱਥੇ ਪਰਮੇਸ਼ਵਰ ਨੇ ਆਪਣੇ ਆਪ ਨੂੰ ਉਸ ਉੱਤੇ ਪ੍ਰਗਟ ਕੀਤਾ ਜਦੋਂ ਉਹ ਆਪਣੇ ਭਰਾ ਤੋਂ ਭੱਜ ਰਿਹਾ ਸੀ।

8ਹੁਣ ਰਿਬਕਾਹ ਦੀ ਦਾਈ ਦਬੋਰਾਹ ਮਰ ਗਈ ਅਤੇ ਬੈਤਏਲ ਦੇ ਬਾਹਰ ਬਲੂਤ ਦੇ ਰੁੱਖ ਹੇਠਾਂ ਦਫ਼ਨਾਈ ਗਈ, ਇਸ ਲਈ ਇਸਦਾ ਨਾਮ ਐਲੋਨ ਬਕੁਥ ਰੱਖਿਆ ਗਿਆ।

9ਯਾਕੋਬ ਦੇ ਪਦਨ ਅਰਾਮ ਤੋਂ ਵਾਪਸ ਆਉਣ ਤੋਂ ਬਾਅਦ ਪਰਮੇਸ਼ਵਰ ਨੇ ਉਸਨੂੰ ਦੁਬਾਰਾ ਦਰਸ਼ਨ ਦਿੱਤਾ ਅਤੇ ਉਸਨੂੰ ਬਰਕਤ ਦਿੱਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.