ਉਤਪਤ 37

ਅਤੇ ਇਸਰਾਏਲ ਨੇ ਯੋਸੇਫ਼ ਨੂੰ ਆਖਿਆ, “ਜਿਵੇਂ ਤੂੰ ਜਾਣਦਾ ਹੈ ਕਿ ਤੇਰੇ ਭਰਾ ਸ਼ੇਕੇਮ ਦੇ ਨੇੜੇ ਇੱਜੜ ਚਰ ਰਹੇ ਹਨ। ਜਾ, ਮੈਂ ਤੈਨੂੰ ਉਹਨਾਂ ਕੋਲ ਭੇਜ ਰਿਹਾ ਹਾਂ।” ਉਸਨੇ ਜਵਾਬ ਦਿੱਤਾ, “ਮੈਂ ਚਲੇ ਜਾਂਦਾ ਹਾਂ।”

Genesis 37:13 (UKJV) And Israel said unto Joseph, Do not your brethren feed the flock in Shechem? come, and I will send you unto them. And he said to him, Here am I.

11ਉਹ ਦੇ ਭਰਾ ਉਸ ਨਾਲ ਈਰਖਾ ਕਰਦੇ ਸਨ ਪਰ ਉਹ ਦੇ ਪਿਤਾ ਨੇ ਗੱਲ ਨੂੰ ਚੇਤੇ ਰੱਖਿਆ।

12ਹੁਣ ਉਹ ਦੇ ਭਰਾ ਸ਼ੇਕੇਮ ਦੇ ਨੇੜੇ ਆਪਣੇ ਪਿਉ ਦੇ ਇੱਜੜ ਚਰਾਉਣ ਗਏ ਸਨ,

13ਅਤੇ ਇਸਰਾਏਲ ਨੇ ਯੋਸੇਫ਼ ਨੂੰ ਆਖਿਆ, “ਜਿਵੇਂ ਤੂੰ ਜਾਣਦਾ ਹੈ ਕਿ ਤੇਰੇ ਭਰਾ ਸ਼ੇਕੇਮ ਦੇ ਨੇੜੇ ਇੱਜੜ ਚਰ ਰਹੇ ਹਨ। ਜਾ, ਮੈਂ ਤੈਨੂੰ ਉਹਨਾਂ ਕੋਲ ਭੇਜ ਰਿਹਾ ਹਾਂ।” ਉਸਨੇ ਜਵਾਬ ਦਿੱਤਾ, “ਮੈਂ ਚਲੇ ਜਾਂਦਾ ਹਾਂ।”

14ਤਾਂ ਉਸ ਨੇ ਉਹ ਨੂੰ ਆਖਿਆ, ਜਾ ਕੇ ਵੇਖ ਜੋ ਤੇਰੇ ਭਰਾਵਾਂ ਅਤੇ ਇੱਜੜਾਂ ਦਾ ਸਭ ਕੁਝ ਠੀਕ ਹੈ ਜਾਂ ਨਹੀਂ ਅਤੇ ਮੈਨੂੰ ਸੁਣਾ। ਫ਼ੇਰ ਉਸਨੇ ਉਸਨੂੰ ਹੇਬਰੋਨ ਦੀ ਵਾਦੀ ਤੋਂ ਵਿਦਾ ਕੀਤਾ। ਜਦੋਂ ਯੋਸੇਫ਼ ਸ਼ਕਮ ਵਿੱਚ ਪਹੁੰਚਿਆ,

15ਇੱਕ ਮਨੁੱਖ ਨੇ ਉਸ ਨੂੰ ਖੇਤਾਂ ਵਿੱਚ ਘੁੰਮਦਾ ਵੇਖਿਆ ਅਤੇ ਉਸ ਨੂੰ ਪੁੱਛਿਆ, “ਤੂੰ ਕੀ ਭਾਲਦਾ ਹੈ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.