ਉਤਪਤ 37

ਇਹ ਯਾਕੋਬ ਦੀ ਵੰਸ਼ਾਵਲੀ ਹੈ। ਯੋਸੇਫ਼ ਸਤਾਰ੍ਹਾਂ ਸਾਲਾਂ ਦਾ ਸੀ, ਉਹ ਆਪਣੇ ਭਰਾਵਾਂ ਨਾਲ ਇੱਜੜ ਚਾਰਦਾ ਸੀ ਅਤੇ ਉਹ ਜਵਾਨ ਆਪਣੇ ਪਿਤਾ ਦੀਆਂ ਪਤਨੀਆਂ ਬਿਲਹਾਹ ਅਤੇ ਜ਼ਿਲਫ਼ਾਹ ਦੇ ਪੁੱਤਰਾਂ ਨਾਲ ਰਹਿੰਦਾ ਸੀ ਅਤੇ ਯੋਸੇਫ਼ ਉਹਨਾਂ ਦੀਆਂ ਬੁਰੀਆਂ ਗੱਲਾਂ ਆਪਣੇ ਪਿਤਾ ਨੂੰ ਆ ਕੇ ਦੱਸਦਾ ਸੀ।

Genesis 37:2 (UKJV) These are the generations of Jacob. Joseph, being seventeen years old, was feeding the flock with his brethren; and the lad was with the sons of Bilhah, and with the sons of Zilpah, his father's wives: and Joseph brought unto his father their evil report.

1ਯਾਕੋਬ ਉਸ ਦੇਸ਼ ਵਿੱਚ ਰਹਿੰਦਾ ਸੀ ਜਿੱਥੇ ਉਸਦਾ ਪਿਤਾ ਠਹਿਰਿਆ ਸੀ ਅਰਥਾਤ ਕਨਾਨ ਦੀ ਧਰਤੀ।

2ਇਹ ਯਾਕੋਬ ਦੀ ਵੰਸ਼ਾਵਲੀ ਹੈ। ਯੋਸੇਫ਼ ਸਤਾਰ੍ਹਾਂ ਸਾਲਾਂ ਦਾ ਸੀ, ਉਹ ਆਪਣੇ ਭਰਾਵਾਂ ਨਾਲ ਇੱਜੜ ਚਾਰਦਾ ਸੀ ਅਤੇ ਉਹ ਜਵਾਨ ਆਪਣੇ ਪਿਤਾ ਦੀਆਂ ਪਤਨੀਆਂ ਬਿਲਹਾਹ ਅਤੇ ਜ਼ਿਲਫ਼ਾਹ ਦੇ ਪੁੱਤਰਾਂ ਨਾਲ ਰਹਿੰਦਾ ਸੀ ਅਤੇ ਯੋਸੇਫ਼ ਉਹਨਾਂ ਦੀਆਂ ਬੁਰੀਆਂ ਗੱਲਾਂ ਆਪਣੇ ਪਿਤਾ ਨੂੰ ਆ ਕੇ ਦੱਸਦਾ ਸੀ।

3ਹੁਣ ਇਸਰਾਏਲ ਯੋਸੇਫ਼ ਨੂੰ ਆਪਣੇ ਸਾਰੇ ਪੁੱਤਰਾਂ ਨਾਲੋਂ ਵੱਧ ਪਿਆਰ ਕਰਦਾ ਸੀ ਕਿਉਂ ਜੋ ਉਹ ਉਸ ਲਈ ਬੁਢਾਪੇ ਵਿੱਚ ਜੰਮਿਆ ਸੀ ਅਤੇ ਉਸਨੇ ਉਸਦੇ ਲਈ ਇੱਕ ਸਜਾਵਟੀ ਚੋਗਾ ਬਣਾਇਆ।

4ਜਦੋਂ ਉਹ ਦੇ ਭਰਾਵਾਂ ਨੇ ਵੇਖਿਆ ਕਿ ਉਹਨਾਂ ਦਾ ਪਿਤਾ ਉਸ ਨੂੰ ਉਹਨਾਂ ਸਾਰਿਆਂ ਨਾਲੋਂ ਵੱਧ ਪਿਆਰ ਕਰਦਾ ਹੈ, ਤਾਂ ਉਹ ਉਸ ਨਾਲ ਵੈਰ ਕਰਨ ਲੱਗ ਪਏ ਅਤੇ ਉਹ ਉਸ ਨਾਲ ਸ਼ਾਂਤੀ ਨਾਲ ਗੱਲ ਨਹੀਂ ਕਰਦੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.