ਉਤਪਤ 39

ਇੱਕ ਦਿਨ ਉਹ ਆਪਣੇ ਕੰਮ ਨੂੰ ਪੂਰਾ ਕਰਨ ਲਈ ਘਰ ਵਿੱਚ ਗਿਆ ਅਤੇ ਘਰ ਦਾ ਕੋਈ ਵੀ ਨੌਕਰ ਅੰਦਰ ਨਹੀਂ ਸੀ।

Genesis 39:11 (UKJV) And it came to pass about this time, that Joseph went into the house to do his business; and there was none of the men of the house there within.

9ਇਸ ਘਰ ਵਿੱਚ ਮੇਰੇ ਨਾਲੋਂ ਵੱਡਾ ਕੋਈ ਨਹੀਂ ਹੈ। ਮੇਰੇ ਮਾਲਕ ਨੇ ਤੇਰੇ ਸਿਵਾਏ ਮੇਰੇ ਤੋਂ ਕੁਝ ਨਹੀਂ ਰੋਕਿਆ, ਕਿਉਂਕਿ ਤੂੰ ਉਸਦੀ ਪਤਨੀ ਹੈ। ਫਿਰ ਮੈਂ ਅਜਿਹਾ ਬੁਰਾ ਕੰਮ ਕਿਵੇਂ ਕਰ ਸਕਦਾ ਹਾਂ ਅਤੇ ਪਰਮੇਸ਼ਵਰ ਦੇ ਵਿਰੁੱਧ ਪਾਪ ਕਿਵੇਂ ਕਰ ਸਕਦਾ ਹਾਂ?”

10ਅਤੇ ਭਾਵੇਂ ਉਹ ਹਰ ਰੋਜ਼ ਯੋਸੇਫ਼ ਨਾਲ ਗੱਲ ਕਰਦੀ ਸੀ, ਪਰ ਉਸ ਨੇ ਉਸ ਦੇ ਨਾਲ ਸੌਣ ਜਾਂ ਉਸ ਦੇ ਨਾਲ ਰਹਿਣ ਤੋਂ ਇਨਕਾਰ ਕੀਤਾ।

11ਇੱਕ ਦਿਨ ਉਹ ਆਪਣੇ ਕੰਮ ਨੂੰ ਪੂਰਾ ਕਰਨ ਲਈ ਘਰ ਵਿੱਚ ਗਿਆ ਅਤੇ ਘਰ ਦਾ ਕੋਈ ਵੀ ਨੌਕਰ ਅੰਦਰ ਨਹੀਂ ਸੀ।

12ਉਸ ਨੇ ਉਹ ਨੂੰ ਆਪਣੀ ਚਾਦਰ ਤੋਂ ਫੜ੍ਹ ਲਿਆ ਅਤੇ ਆਖਿਆ, ਮੇਰੇ ਨਾਲ ਸੌਣ ਆ! ਪਰ ਉਹ ਆਪਣਾ ਕੱਪੜਾ ਉਸ ਦੇ ਹੱਥ ਵਿੱਚ ਛੱਡ ਕੇ ਘਰੋਂ ਬਾਹਰ ਭੱਜ ਗਿਆ।

13ਜਦੋਂ ਉਸ ਨੇ ਵੇਖਿਆ ਕਿ ਉਹ ਆਪਣਾ ਕੱਪੜਾ ਉਸ ਦੇ ਹੱਥ ਵਿੱਚ ਛੱਡ ਕੇ ਘਰੋਂ ਭੱਜ ਗਿਆ ਹੈ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.