ਉਤਪਤ 39

ਇਸ ਲਈ ਪੋਟੀਫ਼ਰ ਨੇ ਸਭ ਕੁਝ ਯੋਸੇਫ਼ ਦੇ ਹੱਥ ਵਿੱਚ ਸੌਂਪ ਦਿੱਤਾ ਅਤੇ ਉਸ ਨੇ ਆਪਣੀ ਖਾਣ ਦੀ ਰੋਟੀ ਤੋਂ ਛੁੱਟ ਹੋਰ ਕਿਸੇ ਚੀਜ਼ ਦੀ ਖ਼ਬਰ ਨਾ ਰੱਖੀ। ਅਤੇ ਯੋਸੇਫ਼ ਰੂਪਵੰਤ ਅਤੇ ਸੋਹਣਾ ਸੀ।

Genesis 39:6 (UKJV) And he left all that he had in Joseph's hand; and he knew not ought he had, save the bread which he did eat. And Joseph was a goodly person, and well favoured.

4ਤਾਂ ਯੋਸੇਫ਼ ਨੇ ਉਸ ਦੀ ਨਿਗਾਹ ਵਿੱਚ ਕਿਰਪਾ ਪਾਈ ਅਤੇ ਉਸ ਦਾ ਸੇਵਾਦਾਰ ਬਣ ਗਿਆ। ਪੋਟੀਫ਼ਰ ਨੇ ਉਸਨੂੰ ਆਪਣੇ ਘਰ ਦਾ ਮੁਖ਼ਤਿਆਰ ਬਣਾ ਦਿੱਤਾ, ਅਤੇ ਉਸਨੇ ਆਪਣੀ ਸਾਰੀ ਮਲਕੀਅਤ ਉਸਦੀ ਦੇਖਭਾਲ ਲਈ ਸੌਂਪ ਦਿੱਤੀ।

5ਜਦੋਂ ਤੋਂ ਉਸ ਨੇ ਉਸ ਨੂੰ ਆਪਣੇ ਘਰਾਣੇ ਅਤੇ ਉਸ ਦੀ ਸਾਰੀ ਮਲਕੀਅਤ ਦਾ ਪ੍ਰਧਾਨ ਬਣਾਇਆ, ਯਾਹਵੇਹ ਨੇ ਯੋਸੇਫ਼ ਦੇ ਕਾਰਨ ਮਿਸਰੀ ਦੇ ਘਰਾਣੇ ਨੂੰ ਅਸੀਸ ਦਿੱਤੀ। ਯਾਹਵੇਹ ਦੀ ਬਰਕਤ ਪੋਟੀਫ਼ਰ ਦੀ ਹਰ ਚੀਜ਼ ਉੱਤੇ ਸੀ, ਭਾਵੇਂ ਉਹ ਘਰ ਵਿੱਚ ਸਨ ਭਾਵੇਂ ਖੇਤ ਵਿੱਚ।

6ਇਸ ਲਈ ਪੋਟੀਫ਼ਰ ਨੇ ਸਭ ਕੁਝ ਯੋਸੇਫ਼ ਦੇ ਹੱਥ ਵਿੱਚ ਸੌਂਪ ਦਿੱਤਾ ਅਤੇ ਉਸ ਨੇ ਆਪਣੀ ਖਾਣ ਦੀ ਰੋਟੀ ਤੋਂ ਛੁੱਟ ਹੋਰ ਕਿਸੇ ਚੀਜ਼ ਦੀ ਖ਼ਬਰ ਨਾ ਰੱਖੀ। ਅਤੇ ਯੋਸੇਫ਼ ਰੂਪਵੰਤ ਅਤੇ ਸੋਹਣਾ ਸੀ।

7ਅਤੇ ਥੋੜ੍ਹੀ ਦੇਰ ਬਾਅਦ ਉਹ ਦੇ ਸੁਆਮੀ ਦੀ ਪਤਨੀ ਨੇ ਯੋਸੇਫ਼ ਨੂੰ ਵੇਖ ਕੇ ਆਖਿਆ, ਮੇਰੇ ਨਾਲ ਸੌ!

8ਪਰ ਉਸ ਨੇ ਇਨਕਾਰ ਕਰ ਦਿੱਤਾ ਅਤੇ ਆਪਣੇ ਮਾਲਕ ਦੀ ਪਤਨੀ ਨੂੰ ਆਖਿਆ, “ਵੇਖੋ, ਮੇਰਾ ਮਾਲਕ ਨਹੀਂ ਜਾਣਦਾ ਕਿ ਘਰ ਵਿੱਚ ਮੇਰੇ ਕੋਲ ਕੀ ਕੁਝ ਹੈ ਅਤੇ ਉਸ ਨੇ ਆਪਣਾ ਸਭ ਕੁਝ ਮੇਰੇ ਹੱਥ ਵਿੱਚ ਦੇ ਦਿੱਤਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.