ਉਤਪਤ 39

ਪਰ ਉਸ ਨੇ ਇਨਕਾਰ ਕਰ ਦਿੱਤਾ ਅਤੇ ਆਪਣੇ ਮਾਲਕ ਦੀ ਪਤਨੀ ਨੂੰ ਆਖਿਆ, “ਵੇਖੋ, ਮੇਰਾ ਮਾਲਕ ਨਹੀਂ ਜਾਣਦਾ ਕਿ ਘਰ ਵਿੱਚ ਮੇਰੇ ਕੋਲ ਕੀ ਕੁਝ ਹੈ ਅਤੇ ਉਸ ਨੇ ਆਪਣਾ ਸਭ ਕੁਝ ਮੇਰੇ ਹੱਥ ਵਿੱਚ ਦੇ ਦਿੱਤਾ ਹੈ।

Genesis 39:8 (UKJV) But he refused, and said unto his master's wife, Behold, my master knows not what is with me in the house, and he has committed all that he has to my hand;

6ਇਸ ਲਈ ਪੋਟੀਫ਼ਰ ਨੇ ਸਭ ਕੁਝ ਯੋਸੇਫ਼ ਦੇ ਹੱਥ ਵਿੱਚ ਸੌਂਪ ਦਿੱਤਾ ਅਤੇ ਉਸ ਨੇ ਆਪਣੀ ਖਾਣ ਦੀ ਰੋਟੀ ਤੋਂ ਛੁੱਟ ਹੋਰ ਕਿਸੇ ਚੀਜ਼ ਦੀ ਖ਼ਬਰ ਨਾ ਰੱਖੀ। ਅਤੇ ਯੋਸੇਫ਼ ਰੂਪਵੰਤ ਅਤੇ ਸੋਹਣਾ ਸੀ।

7ਅਤੇ ਥੋੜ੍ਹੀ ਦੇਰ ਬਾਅਦ ਉਹ ਦੇ ਸੁਆਮੀ ਦੀ ਪਤਨੀ ਨੇ ਯੋਸੇਫ਼ ਨੂੰ ਵੇਖ ਕੇ ਆਖਿਆ, ਮੇਰੇ ਨਾਲ ਸੌ!

8ਪਰ ਉਸ ਨੇ ਇਨਕਾਰ ਕਰ ਦਿੱਤਾ ਅਤੇ ਆਪਣੇ ਮਾਲਕ ਦੀ ਪਤਨੀ ਨੂੰ ਆਖਿਆ, “ਵੇਖੋ, ਮੇਰਾ ਮਾਲਕ ਨਹੀਂ ਜਾਣਦਾ ਕਿ ਘਰ ਵਿੱਚ ਮੇਰੇ ਕੋਲ ਕੀ ਕੁਝ ਹੈ ਅਤੇ ਉਸ ਨੇ ਆਪਣਾ ਸਭ ਕੁਝ ਮੇਰੇ ਹੱਥ ਵਿੱਚ ਦੇ ਦਿੱਤਾ ਹੈ।

9ਇਸ ਘਰ ਵਿੱਚ ਮੇਰੇ ਨਾਲੋਂ ਵੱਡਾ ਕੋਈ ਨਹੀਂ ਹੈ। ਮੇਰੇ ਮਾਲਕ ਨੇ ਤੇਰੇ ਸਿਵਾਏ ਮੇਰੇ ਤੋਂ ਕੁਝ ਨਹੀਂ ਰੋਕਿਆ, ਕਿਉਂਕਿ ਤੂੰ ਉਸਦੀ ਪਤਨੀ ਹੈ। ਫਿਰ ਮੈਂ ਅਜਿਹਾ ਬੁਰਾ ਕੰਮ ਕਿਵੇਂ ਕਰ ਸਕਦਾ ਹਾਂ ਅਤੇ ਪਰਮੇਸ਼ਵਰ ਦੇ ਵਿਰੁੱਧ ਪਾਪ ਕਿਵੇਂ ਕਰ ਸਕਦਾ ਹਾਂ?”

10ਅਤੇ ਭਾਵੇਂ ਉਹ ਹਰ ਰੋਜ਼ ਯੋਸੇਫ਼ ਨਾਲ ਗੱਲ ਕਰਦੀ ਸੀ, ਪਰ ਉਸ ਨੇ ਉਸ ਦੇ ਨਾਲ ਸੌਣ ਜਾਂ ਉਸ ਦੇ ਨਾਲ ਰਹਿਣ ਤੋਂ ਇਨਕਾਰ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.