ਉਤਪਤ 4

ਸਮੇਂ ਦੇ ਬੀਤਣ ਨਾਲ ਕਾਇਨ ਨੇ ਜ਼ਮੀਨ ਦੇ ਕੁਝ ਫਲ ਤੋਂ ਯਾਹਵੇਹ ਨੂੰ ਭੇਟ ਵਜੋਂ ਲੈ ਕੇ ਆਇਆ।

Genesis 4:3 (UKJV) And in process of time it came to pass, that Cain brought of the fruit of the ground an offering unto the LORD.

1ਆਦਮ ਨੇ ਆਪਣੀ ਪਤਨੀ ਹੱਵਾਹ ਨੂੰ ਪਿਆਰ ਕੀਤਾ ਅਤੇ ਉਹ ਗਰਭਵਤੀ ਹੋ ਗਈ ਅਤੇ ਕਾਇਨ ਨੂੰ ਜਨਮ ਦਿੱਤਾ। ਉਸਨੇ ਕਿਹਾ, “ਯਾਹਵੇਹ ਦੀ ਮਦਦ ਨਾਲ ਮੈਂ ਇੱਕ ਆਦਮੀ ਨੂੰ ਜਨਮ ਦਿੱਤਾ ਹੈ।”

2ਬਾਅਦ ਵਿੱਚ ਉਸਨੇ ਉਸਦੇ ਭਰਾ ਹਾਬਲ ਨੂੰ ਜਨਮ ਦਿੱਤਾ। ਹੁਣ ਹਾਬਲ ਇੱਜੜਾਂ ਦੀ ਰਾਖੀ ਕਰਦਾ ਸੀ, ਅਤੇ ਕਾਇਨ ਖੇਤੀਬਾੜੀ ਦਾ ਕੰਮ ਕਰਦਾ ਸੀ।

3ਸਮੇਂ ਦੇ ਬੀਤਣ ਨਾਲ ਕਾਇਨ ਨੇ ਜ਼ਮੀਨ ਦੇ ਕੁਝ ਫਲ ਤੋਂ ਯਾਹਵੇਹ ਨੂੰ ਭੇਟ ਵਜੋਂ ਲੈ ਕੇ ਆਇਆ।

4ਅਤੇ ਹਾਬਲ ਵੀ ਆਪਣੇ ਇੱਜੜ ਦੇ ਪਹਿਲੌਠੇ ਵਿੱਚੋਂ ਚਰਬੀ ਦੇ ਹਿੱਸੇ ਵਿੱਚੋਂ ਕੁਝ ਲੈ ਕੇ ਆਇਆ, ਅਤੇ ਯਾਹਵੇਹ ਨੇ ਹਾਬਲ ਅਤੇ ਉਸਦੀ ਭੇਟ ਨੂੰ ਪਸੰਦ ਕੀਤਾ।

5ਪਰ ਕਾਇਨ ਅਤੇ ਉਸ ਦੀ ਭੇਟ ਨੂੰ ਉਸ ਨੇ ਪਸੰਦ ਨਾ ਕੀਤਾ, ਇਸ ਲਈ ਕਾਇਨ ਬਹੁਤ ਗੁੱਸੇ ਵਿੱਚ ਆ ਗਿਆ ਅਤੇ ਉਸਦਾ ਚਿਹਰਾ ਉਦਾਸ ਹੋ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.