ਉਤਪਤ 4

ਅਤੇ ਹਾਬਲ ਵੀ ਆਪਣੇ ਇੱਜੜ ਦੇ ਪਹਿਲੌਠੇ ਵਿੱਚੋਂ ਚਰਬੀ ਦੇ ਹਿੱਸੇ ਵਿੱਚੋਂ ਕੁਝ ਲੈ ਕੇ ਆਇਆ, ਅਤੇ ਯਾਹਵੇਹ ਨੇ ਹਾਬਲ ਅਤੇ ਉਸਦੀ ਭੇਟ ਨੂੰ ਪਸੰਦ ਕੀਤਾ।

Genesis 4:4 (UKJV) And Abel, he also brought of the firstlings of his flock and of the fat thereof. And the LORD had respect unto Abel and to his offering:

2ਬਾਅਦ ਵਿੱਚ ਉਸਨੇ ਉਸਦੇ ਭਰਾ ਹਾਬਲ ਨੂੰ ਜਨਮ ਦਿੱਤਾ। ਹੁਣ ਹਾਬਲ ਇੱਜੜਾਂ ਦੀ ਰਾਖੀ ਕਰਦਾ ਸੀ, ਅਤੇ ਕਾਇਨ ਖੇਤੀਬਾੜੀ ਦਾ ਕੰਮ ਕਰਦਾ ਸੀ।

3ਸਮੇਂ ਦੇ ਬੀਤਣ ਨਾਲ ਕਾਇਨ ਨੇ ਜ਼ਮੀਨ ਦੇ ਕੁਝ ਫਲ ਤੋਂ ਯਾਹਵੇਹ ਨੂੰ ਭੇਟ ਵਜੋਂ ਲੈ ਕੇ ਆਇਆ।

4ਅਤੇ ਹਾਬਲ ਵੀ ਆਪਣੇ ਇੱਜੜ ਦੇ ਪਹਿਲੌਠੇ ਵਿੱਚੋਂ ਚਰਬੀ ਦੇ ਹਿੱਸੇ ਵਿੱਚੋਂ ਕੁਝ ਲੈ ਕੇ ਆਇਆ, ਅਤੇ ਯਾਹਵੇਹ ਨੇ ਹਾਬਲ ਅਤੇ ਉਸਦੀ ਭੇਟ ਨੂੰ ਪਸੰਦ ਕੀਤਾ।

5ਪਰ ਕਾਇਨ ਅਤੇ ਉਸ ਦੀ ਭੇਟ ਨੂੰ ਉਸ ਨੇ ਪਸੰਦ ਨਾ ਕੀਤਾ, ਇਸ ਲਈ ਕਾਇਨ ਬਹੁਤ ਗੁੱਸੇ ਵਿੱਚ ਆ ਗਿਆ ਅਤੇ ਉਸਦਾ ਚਿਹਰਾ ਉਦਾਸ ਹੋ ਗਿਆ।

6ਤਦ ਯਾਹਵੇਹ ਨੇ ਕਾਇਨ ਨੂੰ ਕਿਹਾ, “ਤੂੰ ਗੁੱਸੇ ਕਿਉਂ ਹੈ? ਤੇਰਾ ਚਿਹਰਾ ਉਦਾਸ ਕਿਉਂ ਹੈ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.