5ਪਰ ਕਾਇਨ ਅਤੇ ਉਸ ਦੀ ਭੇਟ ਨੂੰ ਉਸ ਨੇ ਪਸੰਦ ਨਾ ਕੀਤਾ, ਇਸ ਲਈ ਕਾਇਨ ਬਹੁਤ ਗੁੱਸੇ ਵਿੱਚ ਆ ਗਿਆ ਅਤੇ ਉਸਦਾ ਚਿਹਰਾ ਉਦਾਸ ਹੋ ਗਿਆ।
6ਤਦ ਯਾਹਵੇਹ ਨੇ ਕਾਇਨ ਨੂੰ ਕਿਹਾ, “ਤੂੰ ਗੁੱਸੇ ਕਿਉਂ ਹੈ? ਤੇਰਾ ਚਿਹਰਾ ਉਦਾਸ ਕਿਉਂ ਹੈ?
7ਜੇ ਤੂੰ ਭਲਾ ਕਰੇ ਤਾਂ ਕੀ ਤੇਰੀ ਭੇਟ ਸਵੀਕਾਰ ਨਾ ਕੀਤੀ ਜਾਵੇਗੀ, ਪਰ ਜੇ ਤੂੰ ਭਲਾ ਨਾ ਕਰੇ ਤਾਂ ਪਾਪ ਦਰਵਾਜ਼ੇ ਉੱਤੇ ਘਾਤ ਲਾ ਕੇ ਬੈਠਦਾ ਹੈ ਅਤੇ ਉਹ ਤੈਨੂੰ ਲੋਚਦਾ ਹੈ ਪਰ ਤੂੰ ਉਹ ਦੇ ਉੱਤੇ ਪਰਬਲ ਹੋ।”
8ਹੁਣ ਕਾਇਨ ਨੇ ਆਪਣੇ ਭਰਾ ਹਾਬਲ ਨੂੰ ਕਿਹਾ, “ਆਓ ਖੇਤ ਨੂੰ ਚੱਲੀਏ” ਜਦੋਂ ਉਹ ਖੇਤ ਵਿੱਚ ਸਨ, ਕਾਇਨ ਨੇ ਆਪਣੇ ਭਰਾ ਹਾਬਲ ਉੱਤੇ ਹਮਲਾ ਕੀਤਾ ਅਤੇ ਉਸਨੂੰ ਮਾਰ ਦਿੱਤਾ।
9ਤਦ ਯਾਹਵੇਹ ਨੇ ਕਾਇਨ ਨੂੰ ਕਿਹਾ, “ਤੇਰਾ ਭਰਾ ਹਾਬਲ ਕਿੱਥੇ ਹੈ?” ਉਸਨੇ ਜਵਾਬ ਦਿੱਤਾ, “ਮੈਂ ਨਹੀਂ ਜਾਣਦਾ, ਕੀ ਮੈਂ ਆਪਣੇ ਭਰਾ ਦਾ ਰੱਖਿਅਕ ਹਾਂ?”