ਉਤਪਤ 4

ਹੁਣ ਕਾਇਨ ਨੇ ਆਪਣੇ ਭਰਾ ਹਾਬਲ ਨੂੰ ਕਿਹਾ, “ਆਓ ਖੇਤ ਨੂੰ ਚੱਲੀਏ” ਜਦੋਂ ਉਹ ਖੇਤ ਵਿੱਚ ਸਨ, ਕਾਇਨ ਨੇ ਆਪਣੇ ਭਰਾ ਹਾਬਲ ਉੱਤੇ ਹਮਲਾ ਕੀਤਾ ਅਤੇ ਉਸਨੂੰ ਮਾਰ ਦਿੱਤਾ।

Genesis 4:8 (UKJV) And Cain talked with Abel his brother: and it came to pass, when they were in the field, that Cain rose up against Abel his brother, and slew him.

6ਤਦ ਯਾਹਵੇਹ ਨੇ ਕਾਇਨ ਨੂੰ ਕਿਹਾ, “ਤੂੰ ਗੁੱਸੇ ਕਿਉਂ ਹੈ? ਤੇਰਾ ਚਿਹਰਾ ਉਦਾਸ ਕਿਉਂ ਹੈ?

7ਜੇ ਤੂੰ ਭਲਾ ਕਰੇ ਤਾਂ ਕੀ ਤੇਰੀ ਭੇਟ ਸਵੀਕਾਰ ਨਾ ਕੀਤੀ ਜਾਵੇਗੀ, ਪਰ ਜੇ ਤੂੰ ਭਲਾ ਨਾ ਕਰੇ ਤਾਂ ਪਾਪ ਦਰਵਾਜ਼ੇ ਉੱਤੇ ਘਾਤ ਲਾ ਕੇ ਬੈਠਦਾ ਹੈ ਅਤੇ ਉਹ ਤੈਨੂੰ ਲੋਚਦਾ ਹੈ ਪਰ ਤੂੰ ਉਹ ਦੇ ਉੱਤੇ ਪਰਬਲ ਹੋ।”

8ਹੁਣ ਕਾਇਨ ਨੇ ਆਪਣੇ ਭਰਾ ਹਾਬਲ ਨੂੰ ਕਿਹਾ, “ਆਓ ਖੇਤ ਨੂੰ ਚੱਲੀਏ” ਜਦੋਂ ਉਹ ਖੇਤ ਵਿੱਚ ਸਨ, ਕਾਇਨ ਨੇ ਆਪਣੇ ਭਰਾ ਹਾਬਲ ਉੱਤੇ ਹਮਲਾ ਕੀਤਾ ਅਤੇ ਉਸਨੂੰ ਮਾਰ ਦਿੱਤਾ।

9ਤਦ ਯਾਹਵੇਹ ਨੇ ਕਾਇਨ ਨੂੰ ਕਿਹਾ, “ਤੇਰਾ ਭਰਾ ਹਾਬਲ ਕਿੱਥੇ ਹੈ?” ਉਸਨੇ ਜਵਾਬ ਦਿੱਤਾ, “ਮੈਂ ਨਹੀਂ ਜਾਣਦਾ, ਕੀ ਮੈਂ ਆਪਣੇ ਭਰਾ ਦਾ ਰੱਖਿਅਕ ਹਾਂ?”

10ਯਾਹਵੇਹ ਨੇ ਕਿਹਾ, “ਤੂੰ ਕੀ ਕੀਤਾ ਹੈ? ਸੁਣ! ਤੇਰੇ ਭਰਾ ਦਾ ਲਹੂ ਧਰਤੀ ਤੋਂ ਮੇਰੇ ਅੱਗੇ ਦੁਹਾਈ ਦਿੰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.